ਲੋਕ ਸਭਾ ਚੋਣ ''ਤੇ ਹਰਸਿਮਰਤ ਦਾ ਬਿਆਨ, ਖੜ੍ਹੇ ਕੀਤੇ ਕਈ ਸਵਾਲ (ਵੀਡੀਓ)
Monday, Feb 25, 2019 - 06:40 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਇਹ ਪੱਕੇ ਤੌਰ 'ਤੇ ਪਤਾ ਨਹੀਂ ਹੈ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਚੋਣ ਲੜਣ ਦਾ ਮੌਕਾ ਮਿਲੇਗਾ। ਜੀ ਹਾਂ, ਹਰਸਿਮਰਤ ਕੌਰ ਇਹ ਵੀ ਨਹੀਂ ਜਾਣਦੇ ਕਿ ਉਹ ਇਸ ਵਾਰ ਲੋਕ ਸਭਾ ਚੋਣ ਲੜਣਗੇ ਵੀ ਜਾਂ ਨਹੀਂ ਤੇ ਜੇਕਰ ਲੜਣਗੇ ਵੀ ਤਾਂ ਕਿਥੋਂ? ਦਰਅਸਲ, ਸ੍ਰੀ ਦਰਬਾਰ ਸਾਹਿਬ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ ਤੋਂ ਜਦੋਂ ਲੋਕ ਸਭਾ ਚੋਣਾਂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਗੱਲ ਦਾ ਫੈਸਲਾ ਪਾਰਟੀ ਨੇ ਕਰਨਾ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜਣ ਜਾਂ ਫਿਰ ਚੋਣ ਲੜਣ ਵੀ ਜਾਂ ਨਹੀਂ। ਹਰਸਿਮਰਤ ਨੇ ਕਿਹਾ ਕਿ ਪਾਰਟੀ ਜਿਹੜਾ ਵੀ ਫੈਸਲਾ ਲਵੇਗੀ, ਉਹ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।
ਪਤੀ ਦੇ ਪਾਰਟੀ ਪ੍ਰਧਾਨ ਹੋਣ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਦਾ ਆਪਣੀ ਟਿਕਟ 'ਤੇ ਸੀਟ ਨੂੰ ਲੈ ਕੇ ਪੂਰੀ ਤਰ੍ਹਾਂ ਯਕੀਨੀ ਨਾ ਹੋਣ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ।