ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
Sunday, Apr 20, 2025 - 12:45 PM (IST)

ਅੰਮ੍ਰਿਤਸਰ- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਸਨ। ਅੱਜ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਪਹੁੰਚ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈਆਂ ਸੰਗਤਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਸਮਝ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਅੱਜ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਹੈ, ਸਮੁੱਚੀ ਮਾਨਵਤਾ ਨੂੰ ਸਿੱਖ ਕੌਮ ਨੂੰ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸੱਚੇ ਪਾਤਸ਼ਾਹ ਜੀ ਦੇ ਵੀ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੰਦਾ ਹਾਂ ਤੇ ਉੱਥੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਭਗਤ ਧੰਨਾ ਜੀ ਦਾ ਵੀ ਅੱਜ ਜਨਮ ਦਿਹਾੜਾ ਹੈ ਤੇ ਉਸਦੀ ਵੀ ਸਾਰੀ ਕੌਮ ਨੂੰ ਲੱਖ-ਲੱਖ ਵਧਾਈ ਦਿੰਦਾ ਹਾਂ।
ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜਿਨਾਂ ਨੇ ਜਿੱਥੇ ਆਪਣੀ ਬਾਣੀ ਦੇ ਰਾਹੀਂ ਸਾਡਾ ਮਾਰਗ ਦਰਸ਼ਨ ਕੀਤਾ, ਉੱਥੇ ਪਾਤਸ਼ਾਹ ਨੇ ਵੱਡੇ ਕਾਰਜ ਕਰ ਸਿੱਖਾਂ ਦੇ ਕੇਂਦਰੀ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਈ ਸੀ ਤੇ 1604 ਇਸਵੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਭਾਈ ਗੁਰਦਾਸ ਜੀ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਲਿਖਾਇਆ ਅਤੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ 1604 ਇਸਵੀ 'ਚ ਕੀਤਾ। ਇਸਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਬਣੇ ਸਨ। ਜਥੇਦਾਰ ਨੇ ਕਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਬਾਣੀ ਦੇ ਰਾਹੀਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ ਤੇ ਜਦੋਂ ਲੋੜ ਪਈ ਤੇ ਪੂਰਨ ਸ਼ਾਂਤਮਈ ਰਹਿ ਕੇ ਦਿੱਲੀ ਲਾਹੌਰ ਦੀ ਧਰਤੀ ਤੇ ਪਾਤਸ਼ਾਹ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8