ਸ੍ਰੀ ਦਰਬਾਰ ਸਾਹਿਬ ਪਰਿਕਰਮਾ 'ਚ ਟਿਕ-ਟਾਕ ਬਣਾਉਣ ਵਾਲੀਆਂ ਕੁੜੀਆਂ ਨੇ ਮੰਗੀ ਮੁਆਫੀ (ਵੀਡੀਓ)

04/05/2019 1:35:10 PM

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਟਿਕ-ਟਾਕ ਬਣਾਉਣ ਵਾਲੀਆਂ ਕੁੜੀਆਂ ਨੇ ਇਕ ਹੋਰ ਵੀਡੀਓ ਜਾਰੀ ਕਰ ਆਪਣੀ ਇਸ ਹਰਕਤ ਲਈ ਮੁਆਫੀ ਮੰਗ ਲਈ ਸੀ। ਇੰਨਾਂ ਹੀ ਨਹੀਂ ਕੁੜੀਆਂ ਨੇ ਪੁਰਾਣੀ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਡਿਲੀਟ ਕਰ ਦਿੱਤੀ ਹੈ। ਕੁੜੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਉਹ ਆਪਣੀ ਇਸ ਹਰਕਤ 'ਤੇ ਸ਼ਰਮਿੰਦਾ ਹਨ।

ਇੱਥੇ ਦੱਸ ਦੇਈਏ ਕਿ ਇਨ੍ਹਾਂ ਕੁੜੀਆਂ ਨੇ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਇਕ ਗੀਤ ਲਗਾ ਕੇ ਵੀਡੀਓ ਬਣਾਈ ਸੀ, ਜਿਸ 'ਚ ਉਹ ਡਾਂਸ ਵੀ ਕਰ ਰਹੀਆਂ ਸਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖਾਂ ਨੇ ਇਸ 'ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਨ੍ਹਾਂ ਕੁੜੀਆਂ ਨੂੰ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਸਨ, ਜਿਸ ਤੋਂ ਬਾਅਦ ਇਨ੍ਹਾਂ ਦੀ ਮੁਆਫੀ ਵਾਲੀ ਵੀਡੀਓ ਸਾਹਮਣੇ ਆਈ ਹੈ। 

Baljeet Kaur

This news is Content Editor Baljeet Kaur