ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਛੇਵੀਂ ਧਮਕੀ ਭਰੀ ਈਮੇਲ, ਬਣਿਆ ਚਿੰਤਾ ਦਾ ਵਿਸ਼ਾ
Friday, Jul 18, 2025 - 05:48 PM (IST)

ਅੰਮ੍ਰਿਤਸਰ – ਇਕ ਪਾਸੇ ਜਿੱਥੇ ਅੰਮ੍ਰਿਤਸਰ ਪੁਲਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਡੀ.ਐਕਸ. ਨਾਲ ਬੰਮ ਧਮਾਕੇ ਕਰਨ ਸੰਬੰਧੀ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਮੁੜ ਛੇਵੀਂ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਨਾਲ ਸਾਰੇ ਸੂਬੇ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੁਸ਼ਟੀ ਕੀਤੀ ਕਿ ਅੱਜ ਛੇਵੀਂ ਈਮੇਲ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਕਿਸੇ ਵੱਡੇ ਜੱਥੇ ਜਾਂ ਗਰੁੱਪ ਦੀ ਲੱਗਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਵਿੱਚ ਤੇਜ਼ੀ ਨਾ ਆਈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਬਤਾ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵੱਡੀ ਕਾਰਵਾਈ, ਇਕ ਦਿਨ 'ਚ 6 ਡਰੋਨ ਤੇ 10 ਕਰੋੜ ਦੀ ਹੈਰੋਇਨ ਜ਼ਬਤ
ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੁਲਸ ਨੇ ਫਰੀਦਾਬਾਦ ਤੋਂ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਹਿਰਾਸਤ 'ਚ ਲੈਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 16 ਜੁਲਾਈ ਦੌਰਾਨ ਪੰਜ ਧਮਕੀ ਭਰੀਆਂ ਈ-ਮੇਲ ਪ੍ਰਾਪਤ ਹੋਈਆਂ ਸਨ ਤੇ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਇਕ ਅਜਿਹੀ ਈ-ਮੇਲ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8