ਸ੍ਰੀ ਦਰਬਾਰ ਸਾਹਿਬ ਨੂੰ ਫਿਰ ਮਿਲੀ ਧਮਕੀ, ਹੈਡ ਗ੍ਰੰਥੀ ਨੇ ਜਤਾਇਆ ਵੱਡੀ ਸਾਜ਼ਿਸ਼ ਦਾ ਸ਼ੱਕ

Saturday, Jul 19, 2025 - 02:34 PM (IST)

ਸ੍ਰੀ ਦਰਬਾਰ ਸਾਹਿਬ ਨੂੰ ਫਿਰ ਮਿਲੀ ਧਮਕੀ, ਹੈਡ ਗ੍ਰੰਥੀ ਨੇ ਜਤਾਇਆ ਵੱਡੀ ਸਾਜ਼ਿਸ਼ ਦਾ ਸ਼ੱਕ

ਅੰਮ੍ਰਿਤਸਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ 'ਤੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ, ਪਿਆਰ ਤੇ ਅਕੀਦਤ ਦਾ ਵਾਤਾਵਰਨ ਸੀ, ਉਥੇ ਹੀ ਇੱਕ ਹੋਰ ਚਿੰਤਾਜਨਕ ਖ਼ਬਰ ਨੇ ਸੰਗਤਾਂ ਨੂੰ ਝੰਝੋੜ ਕੇ ਰੱਖ ਦਿੱਤਾ। ਸ੍ਰੀ ਦਰਬਾਰ ਸਾਹਿਬ ਨੂੰ ਇੱਕ ਵਾਰ ਫਿਰ ਧਮਕੀ ਭਰੀ ਈਮੇਲ ਮਿਲੀ ਹੈ।

ਇਹ ਵੀ ਪੜ੍ਹੋਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਇਸ ਨਵੀਂ ਧਮਕੀ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਇਹ ਇਕੱਲੀ ਘਟਨਾ ਨਹੀਂ, ਸਗੋਂ ਲਗਾਤਾਰ ਆ ਰਹੀਆਂ ਇਨ੍ਹਾਂ ਈਮੇਲਾਂ ਦੇ ਪਿੱਛੇ ਇੱਕ ਗੰਭੀਰ ਅਤੇ ਸੋਚੀ-ਸਮਝੀ ਸਾਜ਼ਿਸ਼ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਝ ਮੁਲਜ਼ਮਾਂ ਨੂੰ ਫੜਿਆ ਗਿਆ ਹੈ, ਪਰ ਧਮਕੀਆਂ ਦਾ ਆਉਣ ਦਾ ਸਿਲਸਿਲਾ ਰੁਕ ਨਹੀਂ ਰਿਹਾ।

ਇਹ ਵੀ ਪੜ੍ਹੋਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ

ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਤੋਂ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਦਰਬਾਰ ਸਾਹਿਬ ਦੇ ਬਾਹਰ CISF ਤਾਇਨਾਤ ਕਰਨ ਦੀ ਮੰਗ ਦੀ ਸਖ਼ਤ ਨਖੇਦੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਗੁਰੂਘਰਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। ਇਹ ਮੰਗ ਸਿੱਧ ਕਰਦੀ ਹੈ ਕਿ ਕਾਂਗਰਸ ਅਜੇ ਵੀ 1984 ਵਾਲੀ ਸੋਚ ਤੋਂ ਬਾਹਰ ਨਹੀਂ ਆਈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਅੰਦਰੂਨੀ ਸੁਰੱਖਿਆ ਸੰਗਤ ਦਾ ਮਾਮਲਾ ਹੈ, ਜਦਕਿ ਸਰਕਾਰ ਨੂੰ ਸਿਰਫ਼ ਬਾਹਰੀ ਖ਼ਤਰੇ ਰੋਕਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਜਿੱਥੇ ਸੰਗਤਾਂ ਨੂੰ ਸਤਿਗੁਰੂ ਜੀ ਦੇ ਉਪਦੇਸ਼ਾਂ ਤੇ ਚਲਣ ਦੀ ਅਪੀਲ ਕੀਤੀ, ਉਥੇ ਹੀ ਉਨ੍ਹਾਂ ਨੇ ਸੰਗਤਾਂ ਨੂੰ ਸਤਿਗੁਰੂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਵਿਵੇਕ, ਨਿਮਰਤਾ ਅਤੇ ਸਮਰਪਣ ਦੇ ਰਾਹ 'ਤੇ ਤੁਰਨ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News