ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ ''ਤੇ ਹਾਦਸਾ, ਅੰਮ੍ਰਿਤਧਾਰੀ ਲੜਕੇ ਦੀ ਮੌਤ
Monday, Jun 22, 2026 - 07:45 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਦੁਖਦਾਈ ਹਾਦਸਾ ਵਾਪਰਿਆ ਜਿਸ ਵਿਚ ਸਿਰਸਾ ਤੋਂ ਆਏ 13 ਸਾਲਾ ਇਕ ਅੰਮ੍ਰਿਤਧਾਰੀ ਸਿੱਖ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਪ੍ਰੀਤ ਸਿੰਘ (13) ਵਾਸੀ ਸਿਰਸਾ ਵਜੋਂ ਹੋਈ ਹੈ, ਰਾਜਪ੍ਰੀਤ ਜਥੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥ ਟੇਕਣ ਆਇਆ ਸੀ। ਜਾਣਕਾਰੀ ਅਨੁਸਾਰ ਸਿਰਸਾ ਤੋਂ 15 ਸਿੱਖਾਂ ਦਾ ਇੱਕ ਜਥਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਸਵੇਰੇ 2 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਿਆ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਜਦੋਂ ਦਹਾਕਿਆਂ ਪੁਰਾਣਾ ਵੱਡਾ ਦਰੱਖਤ ਅਚਾਨਕ ਡਿੱਗ ਪਿਆ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਇਸ ਹਾਦਸੇ ਵਿਚ 13 ਸਾਲਾ ਰਾਜਪ੍ਰੀਤ ਸਿੰਘ, ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਦਹਿਸ਼ਤ ਫੈਲ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਰੇਲਵੇ ਪੁਲਸ ਸਟੇਸ਼ਨ ਅੰਮ੍ਰਿਤਸਰ ਦੇ ਏਐੱਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਦੁਖਦ ਘਟਨਾ, ਸਵੀਮਿੰਗ ਪੂਲ ਬਣਿਆ ਕਾਲ, ਡੁੱਬਣ ਕਾਰਣ ਗੁਰੂਘਰ ਦੇ ਨੌਜਵਾਨ ਗ੍ਰੰਥੀ ਦੀ ਮੌਤ
ਘਟਨਾ ਦੀ ਜਾਣਕਾਰੀ ਮਿਲਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਕਈ ਐੱਸਜੀਪੀਸੀ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਉਸਦਾ 13 ਸਾਲਾ ਪੁੱਤਰ ਰਾਜਪ੍ਰੀਤ ਸਿੰਘ, ਛੋਟੀ ਉਮਰ ਤੋਂ ਹੀ ਸਿੱਖ ਰਹਿਤ ਮਰਿਆਦਾ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਸੀ। ਰਾਜਪ੍ਰੀਤ ਨੇ ਛੋਟੀ ਉਮਰ ਵਿਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਇਕ ਅੰਮ੍ਰਿਤਧਾਰੀ ਸਿੱਖ ਵਜੋਂ ਗੁਰਸਿੱਖ ਜੀਵਨ ਬਤੀਤ ਕਰ ਰਿਹਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
