ਮਾਮਲਾ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਜਨਾਨੀ ਵੱਲੋਂ ਸਿਗਰਟ ਪੀਣ ਦਾ: 7 ਮੁਲਾਜ਼ਮ ਮੁਅੱਤਲ, 3 ਤਬਦੀਲ

03/20/2022 9:55:48 AM

ਅੰਮ੍ਰਿਤਸਰ (ਦੀਪਕ ਸ਼ਰਮਾ) - ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਇਕ ਜਨਾਨੀ ਵੱਲੋਂ ਸਿਗਰਟ (ਬੀੜੀ) ਪੀਣ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ’ਚ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ 3 ਨੂੰ ਤਬਦੀਲ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਮੁਲਾਜ਼ਮਾਂ ’ਚ ਨਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਵਧੀਕ ਮੈਨੇਜਰ, ਗੁਰਸ਼ਿੰਦਰ ਸਿੰਘ ਨਿਗਰਾਨ, ਰਾਜਵਿੰਦਰ ਸਿੰਘ ਕਲਰਕ ਕਮ ਨਿਗਰਾਨ, ਭਾਈ ਕੁਲਦੀਪ ਸਿੰਘ ਸੇਵਾਦਾਰ ਸੇਵਾਦਲ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਲ ਸ਼ਾਮਲ ਹਨ। ਰਮਦਾਸ ਅਨੁਸਾਰ ਇਨ੍ਹਾਂ ਮੁਅੱਤਲ ਕੀਤੇ ਮੁਲਾਜ਼ਮਾਂ ਦੇ ਹੈੱਡਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਬਣਾਏ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

 


rajwinder kaur

Content Editor

Related News