ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)
Thursday, Mar 17, 2022 - 06:41 PM (IST)
ਅੰਮ੍ਰਿਤਸਰ (ਸੁਮਿਤ) - ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਾਰ ਫਿਰ ਤੋਂ ਬੇਅਦਬੀ ਦੀ ਕੋਸ਼ਿਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਇਹ ਬੇਅਦਬੀ ਪਰਿਕਰਮਾ ’ਚ ਬੈਠੀ ਇਕ ਜਨਾਨੀ ਵਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਰਿਕਰਮਾ ’ਚ ਇਕ ਬਿਹਾਰੀ ਜਨਾਨੀ ਬੈਠ ਕੇ ਬੀੜੀ ਪੀ ਰਹੀ ਸੀ। ਜਨਾਨੀ ਨੂੰ ਬੀੜੀ ਪੀਂਦੇ ਹੋਏ ਉਥੋਂ ਦੇ ਸੇਵਾਦਾਰਾਂ ਨੇ ਵੇਖ ਲਿਆ। ਸੇਵਾਦਾਰਾਂ ਨੇ ਉਕਤ ਜਨਾਨੀ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ
ਸ੍ਰੀ ਦਰਬਾਰ ਸਾਹਿਬ ’ਚ ਤਾਇਨਾਤ ਕੀਤੇ ਚੌਕਸ ਸੇਵਾਦਾਰਾਂ ਦੇ ਕਾਰਨ ਬੇਅਦਬੀ ਹੋਣ ਤੋਂ ਬਚ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਉਕਤ ਜਨਾਨੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਕਿ ਬਿਹਾਰ ਦੀ ਰਹਿਣ ਵਾਲੀ ਇਹ ਜਨਾਨੀ ਮਰਿਆਦਾ ਤੋਂ ਅਣਜਾਣ ਹੋਵੇ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਦੂਜੇ ਪਾਸੇ ਆਪਣੇ ਫਰਜ਼ ਦੀ ਪੂਰਤੀ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਦੇ ਸਬੰਧ ’ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਬਿਹਾਰੀ ਜਨਾਨੀ ਦੇ ਨਾਲ 2 ਬੱਚੇ ਵੀ ਸਨ।
ਪੜ੍ਹੋ ਇਹ ਵੀ ਖ਼ਬਰ - ਦੋਸਤਾਂ ਨਾਲ ਨਹਿਰ ’ਚ ਨਹਾਉਣ ਗਏ ਮੁੰਡੇ ਦੀ 2 ਦਿਨ ਬਾਅਦ ਮਿਲੀ ਲਾਸ਼, ਪਿਆ ਚੀਕ ਚਿਹਾੜਾ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ