ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਘਰਾਂ ''ਚ ਵਿਛ ਗਏ ਸੱਥਰ
Wednesday, Dec 25, 2024 - 12:24 PM (IST)
ਮੰਡੀ ਗੋਬਿੰਦਗੜ੍ਹ/ਫਤਿਹਗੜ੍ਹ ਸਾਹਿਬ (ਵਿਪਨ) : ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਸੰਗਤ ਦੀ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਇਸ ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਵੀ ਹੋ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਥਾਣਾ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਖੇਮਕਰਨ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, 25 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e