ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ''ਚ ਆਉਣ ਵਾਲੀ ਸੰਗਤ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ

Sunday, Dec 21, 2025 - 03:46 PM (IST)

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ''ਚ ਆਉਣ ਵਾਲੀ ਸੰਗਤ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ

ਸ੍ਰੀ ਫਤਹਿਗੜ੍ਹ ਸਾਹਿਬ (ਵਿਪਨ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25, 26 ਅਤੇ 27 ਦਸੰਬਰ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਸ਼ਹੀਦੀ ਸਭਾ ਵਿੱਚ ਆਉਣ ਵਾਲੀ ਸੰਗਤ ਦੀ ਸੁਰੱਖਿਆਂ ਅਤੇ ਸਹੂਲਤਾਂ ਨੂੰ ਲੈ ਕੇ ਪੁਲਸ ਵੱਲੋਂ ਕਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਪੜ੍ਹੋ ਇਹ ਵੀ - ਪੁਰਾਣੀ ਕਾਰ, ਬਾਈਕ, ਸਕੂਟਰ ਖਰੀਦਣ ਵਾਲੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਇਸ ਵਾਰ ਸ਼ਹੀਦੀ ਸਭਾ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਹੀਦੀ ਸਭਾ ਵਿਚ ਆਉਣ ਵਾਲੀਆਂ ਸੰਗਤਾਂ ਦੇ ਵਾਹਨਾਂ ਨੂੰ ਲੈ ਕੇ 22 ਤੋਂ ਵੱਧ ਪਾਰਕਿੰਗ ਸਥਾਨ ਬਣਾਏ ਗਏ ਹਨ, ਜਿੱਥੋਂ ਲੋਕ ਗੱਡੀਆਂ ਪਾਰਕ ਕਰਕੇ ਇਥੋਂ ਰਿਕਸ਼ਾ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸਾਰੇ ਜ਼ਿਲ੍ਹੇ ਨੂੰ ਸੀਸੀਟੀਵੀ ਕੈਮਰਿਆਂ ਦੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣਗੇ। 

ਪੜ੍ਹੋ ਇਹ ਵੀ - ਕਰੋੜਪਤੀ ਬਣ ਸਕਦਾ ਤੁਹਾਡਾ ਬੱਚਾ, ਸਿਖਾਓ ਇਹ ਤਰੀਕੇ, ਜ਼ਿੰਦਗੀ 'ਚ ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ

ਇਸ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਸ਼ਹੀਦੀ ਸਭਾ ਵਿੱਚ ਸਾਫ-ਸਫਾਈ ਅਤੇ ਸੰਗਤ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਜਨਰਲ ਸਕੱਤਰ ਜਸਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਸ਼ਹੀਦੀ ਸਭਾ ਦੌਰਾਨ ਉਨ੍ਹਾਂ ਦੇ ਯੂਥ ਮੈਂਬਰ ਗੁਰਦੁਆਰਾ ਸਾਹਿਬ ਅਤੇ ਵੱਖ-ਵੱਖ ਥਾਵਾਂ ਦੀ ਸਫਾਈ ਕਰਨਗੇ। ਜੋ ਵੀ ਸੰਗਤ ਬਾਹਰੋਂ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਵਿਖੇ ਆਉਂਦੀ ਹੈ, ਉਸ ਦੀ ਦੇਖ-ਰੇਖ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੋਕਾਂ ਦੇ ਫੋਨ ਚੋਰੀ ਹੁੰਦੇ ਹਨ ਉਹਦੇ ਲਈ ਵੀ ਇੱਕ ਟੀਮ ਬਣਾਈ ਜਾਵੇਗੀ ਜੋ ਇਸ ਤਰ੍ਹਾਂ ਦੀਆਂ ਚੋਰੀ ਦੀਆਂ ਘਟਨਾਵਾਂ 'ਤੇ ਨਜ਼ਰ ਰੱਖੇਗੀ।

ਪੜ੍ਹੋ ਇਹ ਵੀ - ਹੁਣ ਫਟੀ ਹੋਈ ਜੀਨਸ ਅਤੇ ਸਲੀਵਲੇਸ ਕੱਪੜੇ ਨਹੀਂ ਪਾ ਸਕਣਗੇ ਸਰਕਾਰੀ ਕਰਮਚਾਰੀ


author

rajwinder kaur

Content Editor

Related News