ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ: ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤੇ ਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਰਿਹਾਅ

Friday, Nov 27, 2026 - 04:55 PM (IST)

ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ: ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤੇ ਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਰਿਹਾਅ

ਗੁਰਦਾਸਪੁਰ (ਗੋਰਾਇਆ)- ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਰਾਜਸਥਾਨ ਅਤੇ ਪੰਜਾਬ ਪੁਲਸ ਦੀ ਸਾਂਝੀ ਕਾਰਵਾਈ ਦੌਰਾਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਚੌਥੇ ਦੋਸ਼ੀ ਰਵਿੰਦਰ ਸਿੰਘ ਉਰਫ਼ ਰੋਹਿਤ ਨੂੰ ਪੁਲਸ ਨੇ ਰਿਹਾਅ ਕਰ ਦਿੱਤਾ ਹੈ। ਦੂਜੇ ਪਾਸੇ ਜਦ ਪਰਿਵਾਰਿਕ ਮੈਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਸਨੂੰ ਰਾਜਸਥਾਨ ਪੁਲਸ ਨੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਸੀ ਪਰ ਹੁਣ ਰਿਹਾਅ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਦੱਸ ਦੇਈਏ ਕਿ ਰਵਿੰਦਰ ਦੇ ਪਿਤਾ ਪੰਜਾਬ ਪੁਲਸ 'ਚ ਕਰਮਚਾਰੀ ਹਨ ਅਤੇ ਥਾਣਾ ਦੋਰਾਂਗਲਾ 'ਚ ਤਾਇਨਾਤ ਹਨ। ਮੁੱਢਲੀ ਜਾਂਚ 'ਚ ਦੱਸਿਆ ਗਿਆ ਸੀ ਕਿ ਰਵਿੰਦਰ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਮਹਿਕਦੀਪ ਕੌਰ ਅਤੇ ਦਵਿੰਦਰ ਸਿੰਘ ਦਾ ਦੋਸਤ ਹੈ ਅਤੇ ਇਹ ਤਿੰਨੋਂ ਇੱਕੋ ਸਕੂਲ ਵਿੱਚ ਪੜ੍ਹਦੇ ਸਨ। 

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਤੀਜੇ ਦੋਸ਼ੀ ਵਜੋਂ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਦੇ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਸੀ। ਉਸ 'ਤੇ ਪਾਕਿਸਤਾਨੀ ਹੈਂਡਲਰ ਨੂੰ ਲੋਕੇਸ਼ਨ ਭੇਜਣ ਵਿੱਚ ਮਦਦ ਕਰਨ ਦਾ ਦੋਸ਼ ਹੈ। ਮਾਮਲੇ ਦੀ ਗੰਭੀਰਤਾ ਅਤੇ ਸਰਹੱਦ ਪਾਰ (ਪਾਕਿਸਤਾਨ) ਦੇ ਕਨੈਕਸ਼ਨ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਰਾਮਸਿੰਘਪੁਰ ਖੇਤਰ ਵਿੱਚ 3 ਨਵੰਬਰ ਦੀ ਰਾਤ ਨੂੰ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ 'ਤੇ ਪਿੰਡ 50 ਜੀ.ਬੀ. ਕੋਲ ਧਮਾਕਾ ਹੋਇਆ ਸੀ। ਇਸ ਨਾਲ ਰੇਲਵੇ ਟਰੈਕ ਦੇ ਸਲੀਪਰ ਨੁਕਸਾਨੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਉਧਰ ਦੂਜੇ ਪਾਸੇ ਜਦ ਪਰਿਵਾਰਿਕ ਮੈਬਰਾ ਨਾਲ ਗੱਲਬਾਤ ਕੀਤੀ ਗਈ ਤਾ ਉਨ੍ਹਾਂ ਦਾ ਕਹਿਣਾ ਹੈ ਕਿ ਉਸਨੂੰ ਰਾਜਸਥਾਨ ਪੁਲਿਸ ਨੇ ਪੁੱਛਗਿੱਛ ਲਈ ਲਿਆ ਸੀ ਪਰ ਹੁਣ ਰਿਹਾਅ ਕਰ ਦਿੱਤਾ ਗਿਆ ਹੈ।


author

Shivani Bassan

Content Editor

Related News