ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਫਿਰ ਹੋਈ ਗੈਂਗਵਾਰ
Sunday, May 28, 2023 - 06:23 PM (IST)
ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਸ਼ਨੀਵਾਰ ਦੇਰ ਸ਼ਾਮ ਇਕ ਵਾਰ ਫਿਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਜੇਲ੍ਹ ਵਿਚ ਬੰਦ ਲਗਭਗ ਇਕ ਦਰਜਨ ਹਵਾਲਾਤੀਆਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰ ਦਿੱਤਾ ਗਿਆ । ਇਸ ਹਮਲੇ ’ਚ ਇਕ ਹਵਾਲਾਤੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਇਸ ਗੈਂਗਵਾਰ ਤੋਂ ਕੁਝ ਸਮਾਂ ਬਾਅਦ ਇਕ ਵਾਰ ਫਿਰ ਦੋ ਧੜਿਆਂ ਵਿਚ ਲੜਾਈ ਹੋ ਗਈ, ਜਿਸ ਨੂੰ ਕੰਟਰੋਲ ਕਰਨ ਲਈ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਅੰਦਰ ਦਾਖਲ ਹੋ ਕੇ ਬੜੀ ਮੁਸ਼ਕਿਲ ਨਾਲ ਸਥਿਤੀ ਨੂੰ ਕੰਟਰੋਲ ਕੀਤਾ। ਜ਼ਿਕਰਯੋਗ ਹੈ ਕਿ ਇਸ ਗੈਂਗਵਾਰ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ ਅਤੇ ਅੰਮ੍ਰਿਤ ਧੜੇ ਨਾਲ ਸੰਬੰਧਤ ਕੁੱਝ ਹਵਾਲਾਤੀ ਜੁੜੇ ਹੋ ਸਕਦੇ ਹਨ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 12 ਸਾਲਾ ਬੱਚੀ ਬਣੀ ਮਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਤਲ ਦੇ ਮਾਮਲੇ ਵਿਚ ਬੰਦ ਸੰਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਨਿਵਾਸੀ ਪਿੰਡ ਮਰੜ ਜ਼ਿਲ੍ਹਾ ਤਰਨਤਾਰਨ ਆਪਣੇ ਸਾਥੀਆਂ ਜੋਬਨ ਅਤੇ ਅਵੀਰਾਜ ਸਮੇਤ ਹੋਰਨਾਂ ਦਾ ਲਵਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਠੱਟੀਆਂ ਮਹੰਤਾਂ ਅਤੇ ਸਾਥੀਆਂ ਨਾਲ ਕਿਸੇ ਗੱਲ ਕਾਰਨ ਝਗੜਾ ਹੋ ਗਿਆ। ਵੇਖਦੇ ਹੀ ਵੇਖਦੇ ਲਵਪ੍ਰੀਤ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਸੰਦੀਪ ਸਿੰਘ ਉੱਪਰ ਲੋਹੇ ਦੀਆਂ ਪਤਰੀਆਂ ਨਾਲ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ
ਇਸ ਹਮਲੇ ਤੋਂ ਬਾਅਦ ਜੇਲ੍ਹ ਦਾ ਸਾਈਰਨ ਵੱਜਣ ਨਾਲ ਕਰਮਚਾਰੀਆਂ ਵਿਚ ਭਾਜੜਾਂ ਪੈ ਗਈਆਂ। ਇਸ ਹਮਲੇ ’ਚ ਸੰਦੀਪ ਸਿੰਘ ਦੇ ਸਿਰ ਵਿਚ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਹਮਲੇ ਵਿਚ ਕੁਝ ਹਵਾਲਾਤੀਆਂ ਦੀ ਪਛਾਣ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਗਿਆ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਇਲਾਜ ਲਈ ਦਾਖਲ ਕਰਵਾਏ ਗਏ ਜ਼ਖਮੀ ਸੰਦੀਪ ਸਿੰਘ ਵੱਲੋਂ ਪੁਲਸ ਕਾਰਵਾਈ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੰਦੇ ਹੋਏ ਜੇਲ੍ਹ ਵਾਪਸ ਭੇਜ ਦਿੱਤਾ ਗਿਆ। ਇਸ ਘਟਨਾ ਸਬੰਧੀ ਜਦੋਂ ਜੇਲ੍ਹ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani