ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ''ਚ, ਮੋਬਾਈਲ ਫੋਨ, ਚਾਰਜ਼ਰ ਅਤੇ ਸਿਮਾਂ ਹੋਈਆਂ ਬਰਾਮਦ
Thursday, Jun 27, 2024 - 11:46 AM (IST)
ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਇਕ ਵਾਰ ਫਿਰ ਮੋਬਾਈਲ ਫੋਨ, ਚਾਰਜ਼ਰ ਅਤੇ ਡਾਟਾ ਕੇਬਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਓਰਵਡੋਜ਼ ਨਾਲ 30 ਸਾਲਾ ਨੌਜਵਾਨ ਦੀ ਮੌਤ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਬੀਤੀ 24 ਜੂਨ ਨੂੰ ਜਦੋਂ ਜੇਲ੍ਹ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਉਸ ਦੌਰਾਨ ਹਵਾਲਾਤੀ ਕੇਸ਼ਵ ਕੁਮਾਰ ਪੁੱਤਰ ਲਾਲ ਚੰਦ ਵਾਸੀ ਬਠਿੰਡਾ ਅਤੇ ਹਵਾਲਾਤੀ ਮੋਨੂੰ ਡਾਗਰ ਵਾਸੀ ਜ਼ਿਲ੍ਹਾ ਸੋਨੀਪਤ ਪਾਸੋਂ ਇਕ ਟੱਚ ਫੋਨ (ਸਕਰੀਨ ਕਰੈਕ), ਇਕ ਚਾਰਜ਼ਰ, 2 ਡਾਟਾ ਕੇਬਲ ਸਣੇ ਇਕ ਏਅਰਟੈਲ ਕੰਪਨੀ ਦੀ ਸਿਮ ਬਰਾਮਦ ਹੋਏ। ਇਸੇ ਤਰ੍ਹਾਂ ਜੇਲ੍ਹ ਅੰਦਰ ਜਿਸਮਾਨੀ ਤਲਾਸ਼ੀ ਦੌਰਾਨ ਗੁਰਮੁੱਖ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਕੈਰੋਂ ਪਾਸੋਂ ਇਕ ਨੋਕੀਆ ਕੰਪਨੀ ਦਾ ਮੋਬਾਈਲ ਸਮੇਤ ਸਿਮ ਵੀ ਆਈ ਬਰਾਮਦ ਹੋਇਆ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸ਼ਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8