ਸ੍ਰੀ ਗੋਇੰਦਵਾਲ ਸਾਹਿਬ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਵਿਛੇ ਸਥਰ

Sunday, Sep 11, 2022 - 06:27 PM (IST)

ਸ੍ਰੀ ਗੋਇੰਦਵਾਲ ਸਾਹਿਬ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਵਿਛੇ ਸਥਰ

ਤਰਨਤਾਰਨ (ਵਿਜੇ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਕੰਗ ਦੇ ਕੋਲ ਪਿੰਡ ਘਸੀਟਪੁਰਾ ਦੇ ਪੈਟਰੋਲ ਦੇ ਸਾਹਮਣੇ ਮੋਟਰਸਾਇਕਲਾਂ ਦੀ ਆਪਸੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਲੇਟ ਜਗਤਾਰ ਸਿੰਘ ਵਾਸੀ ਪਿੰਡ ਕੰਗ ਵੱਜੋਂ ਹੋਈ ਹੈ ਜਦਕਿ ਦੂਸਰੇ ਨੌਜਵਾਨ ਦੀ ਪਹਿਚਾਣ ਪ੍ਰਭਜੀਤ ਸਿੰਘ (21) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਾਲਚੱਕ ਦੇ ਰੂਪ ਵਿਚ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਮੋਟਰਸਾਇਕਲਾਂ ’ਤੇ ਸਵਾਰ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਦਾ ਮੇਲਾ ਵੇਖਣ ਜਾ ਰਹੇ ਸਨ। 

ਇਹ ਵੀ ਪੜ੍ਹੋ : ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼

PunjabKesari

ਘਟਨਾ ਦਾ ਕਾਰਨ ਨੌਜਵਾਨਾਂ ਵੱਲੋਂ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਪੁਲਸ ਚੌਕੀ ਕੰਗ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ। ਪੁਲਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਹਨ। ਇਸ ਘਟਨਾਂ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਮਿਲੇਗੀ ਐੱਨ. ਓ. ਸੀ.

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News