ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ 'ਚ ਪਿਆ ਭੜਥੂ, ਘਟਨਾ ਦੇਖ ਸਭ ਦੇ ਉੱਡੇ ਹੋਸ਼

Wednesday, Apr 23, 2025 - 04:04 PM (IST)

ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ 'ਚ ਪਿਆ ਭੜਥੂ, ਘਟਨਾ ਦੇਖ ਸਭ ਦੇ ਉੱਡੇ ਹੋਸ਼

ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਪਵਨਦੀਪ ਸਿੰਘ ਉਰਫ ਪ੍ਰਿੰਸ (27) ਪੁੱਤਰ ਮੰਗਲ ਸਿੰਘ ਨਿਵਾਸੀ ਲੁਹਾਰਕਾ ਰੋਡ ਅੰਮ੍ਰਿਤਸਰ ਵੱਲੋਂ ਜੇਲ੍ਹ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਬੀਤੀ 22 ਅਪ੍ਰੈਲ ਨੂੰ ਹਵਾਲਾਤੀ ਪਵਨਦੀਪ ਸਿੰਘ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਪੁੱਜਾ ਸੀ ਜਿਸ ਖ਼ਿਲਾਫ ਸਾਲ 2001 ਦੌਰਾਨ ਅੰਮ੍ਰਿਤਸਰ ਵਿਖੇ ਇਰਾਦਾ ਕਤਲ ਤਹਿਤ ਮਾਮਲਾ ਦਰਜ ਸੀ। ਇਸ ਮਗਰੋਂ ਇਹ ਪਹਿਲਾਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਰਿਹਾ ਅਤੇ ਬਾਅਦ ਵਿਚ ਬੀਤੀ 22 ਅਪ੍ਰੈਲ ਵਾਲੇ ਦਿਨ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਤਬਦੀਲ ਕਰ ਦਿੱਤਾ ਗਿਆ। ਜਿਸ ਵੱਲੋਂ ਜੇਲ੍ਹ ਦੇ ਬਾਥਰੂਮ ਵਿਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Gurminder Singh

Content Editor

Related News