ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ

04/21/2023 10:57:34 AM

ਅੰਮ੍ਰਿਤਸਰ(ਸਰਬਜੀਤ) : ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਿੱਥੇ ਸੰਗਤਾਂ ਵੱਲੋਂ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਰਸ ਭਰੀ ਬਾਣੀ ਦਾ ਆਨੰਦ ਮਾਣਿਆ ਗਿਆ। ਸੰਗਤਾਂ ਵੱਲੋਂ ਅੱਜ ਦੇ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ  ਵਿਖੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਅੰਗਦ ਦੇਵ ਜੀ ਦਾ ਪਹਿਲਾ ਨਾਂ ਭਾਈ ਲਹਿਣਾ ਸਿੰਘ ਸੀ। ਕਹਿੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗਲ਼ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫ਼ਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ ਤੇ ਸਾਰੇ ਭਾਈ ਲਹਿਣਾ ਸਿੰਘ ਜੀ ਨੂੰ ਗੁਰੂ ਅੰਗਦ ਦੇਵ ਜੀ ਨਾਂ ਨਾਲ ਜਾਣਨ ਲੱਗ ਗਏ। 

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀਂ ਦੀ ਸੰਭਾਲ ਕੀਤੀ। ਇਸ ਲਈ ਜਿੱਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ 'ਤੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ, ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto