ਦਮਦਮਾ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ, ਸੰਗਤਾਂ ''ਚ ਭਾਰੀ ਉਤਸ਼ਾਹ

Wednesday, Jan 01, 2020 - 02:50 PM (IST)

ਦਮਦਮਾ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ, ਸੰਗਤਾਂ ''ਚ ਭਾਰੀ ਉਤਸ਼ਾਹ

ਤਲਵੰਡੀ ਸਾਬੋ (ਮੁਨੀਸ਼) : ਸਾਹਿਬੇ ਕਮਾਲ ਸ੍ਰੀ ਗੁਰੁ ਗੋਬਿੰਦ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਲਵੇ ਅੰਦਰ ਸਥਿਤ ਦਸਮ ਪਿਤਾ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰੀਆਂ ਦੀ ਆਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਅਲਾਹੀ ਕੀਰਤਨ ਕੀਤਾ ਗਿਆ ਅਤੇ ਢਾਡੀ ਸਿੰਘਾਂ ਵੱਲੋ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਨਗਰ ਕੀਰਤਨ ਅੱਗੇ ਸਿੰਘਾਂ ਵੱਲੋ ਗੱਤਕੇ ਦੇ ਜੌਹਰ ਦਿਖਾਏ ਗਏ। ਵੱਖ-ਵੱਖ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਸੰਗਤਾਂ ਵਲੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ।


author

Gurminder Singh

Content Editor

Related News