ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ’ਚ ਸਜਾਇਆ ਗਿਆ ਨਗਰ ਕੀਰਤਨ
Monday, Jan 18, 2021 - 04:14 PM (IST)
ਜਲੰਧਰ (ਸੋਨੂੰ)— ਜਲੰਧਰ ਦੇ ਨਕੋਦਰ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਸਜਾਇਆ ਗਿਆ। 5 ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਨਕੋਦਰ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ। ਇਸ ਦੌਰਾਨ ਇਕ ਪਾਸੇ ਜਿੱਥੇ ਗਤਕਾ ਪਾਰਟੀ ਨੇ ਆਪਣੇ ਕਰਤਬ ਵਿਖਾਏ, ਉਥੇ ਹੀ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਨਗਰ ਕੀਰਤਨ ਦਾ ਸੁਆਗਤ ਜਗ੍ਹਾ-ਜਗ੍ਹਾ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ। ਇਸ ਦੌਰਾਨ ਥਾਂ-ਥਾਂ ’ਤੇ ਲੰਗਰ ਵੀ ਲਗਾਏ ਗਏ।
ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ
ਜਿ਼ਕਰਯੋਗ ਹੈ ਕਿ 20 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਅੱਜ ਤੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੇ ਜਾਹੋ-ਜਹਾਲ ਨਾਲ ਸਮਾਗਮਾਂ ਦੀ ਆਰੰਭਤਾ ਹੋ ਗਈ ਹੈ।
ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ
ਇਸ ਦਿਹਾੜੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪ੍ਰਕਾਸ਼ ਪੁਰਬ ਸਮਾਗਮ ਅੱਜ ਤੋਂ ਸ਼ੁਰੂ ਹੋ ਕੇ 20 ਜਨਵਰੀ ਤੱਕ ਦਿਨ-ਰਾਤ ਜਾਰੀ ਰਹਿਣਗੇ। ਅੱਜ ਦੇ ਸਮਾਗਮਾਂ ਦੀ ਆਰੰਭਤਾ ਅੰਮ੍ਰਿਤ ਵੇਲੇ ਤੋਂ ਨਿੱਤਨੇਮ ਦੀ ਬਾਣੀ ਨਾਲ ਹੋਈ ਇਸ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਆਸਾ ਦੀ ਵਾਰ ਦੇ ਭੋਗ ਪਾਏ ਗਏ।
ਪਾਠ ਉਪਰੰਤ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸਮਾਗਮਾਂ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਮੌਕੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ’ਤੇ ਬੈਠੇ ਕਿਸਾਨਾਂ ਦੀ ਸਿਹਤਯਾਬੀ ਦੀ ਅਰਦਾਸ ਵੀ ਕੀਤੀ ਗਈ।
ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ