ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ’ਚ ਸਜਾਇਆ ਗਿਆ ਨਗਰ ਕੀਰਤਨ

Thursday, Jan 06, 2022 - 05:40 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ’ਚ ਸਜਾਇਆ ਗਿਆ ਨਗਰ ਕੀਰਤਨ

ਜਲੰਧਰ (ਵੈੱਬ ਡੈਸਕ, ਸੋਨੂੰ)— 9 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ’ਚ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

PunjabKesari

5 ਪਿਆਰਿਆਂ ਦੀ ਅਗਵਾਈ ’ਚ ਸਜਾਏ ਗਿਆ ਨਗਰ ਕੀਰਤਨ ਗੋਬਿੰਦਗੜ੍ਹ ਮੁਹੱਲੇ ਤੋਂ ਸ਼ੁਰੂ ਹੋ ਕੇ ਵੱਖ-ਵੱਖ ਚੌਂਕਾਂ ’ਚੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ’ਚ ਸਮਾਪਤੀ ਹੋਈ। ਬਾਰਿਸ਼ ਦੇ ਮੌਸਮ ਦੇ ਬਾਵਜੂਦ ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। 
PunjabKesariPunjabKesariPunjabKesari


author

shivani attri

Content Editor

Related News