ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਕੈਪਟਨ (ਵੀਡੀਓ)

12/22/2017 7:41:03 PM

ਪਟਨਾ (ਰਮਨਦੀਪ ਸਿੰਘ ਸੋਢੀ) : ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ 351ਵੇਂ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਪੂਰੀ ਦੁਨੀਆ ਪਟਨਾ ਦੀ ਪਵਿੱਤਰ ਧਰਤੀ 'ਤੇ ਪਹੁੰਚ ਰਹੀ ਹੈ, ਉਥੇ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਣ ਪਹੁੰਚੇ। ਦਿੱਲੀ ਏਅਰ ਪੋਰਟ ਤੋਂ ਰਵਾਨਾ ਹੋਣ ਤੋਂ ਬਾਅਦ ਲਗਭਗ ਦੁਪਹਿਰ 1 ਵਜੇ ਮੁੱਖ ਮੰਤਰੀ ਪਟਨਾ ਏਅਰ ਪੋਰਟ 'ਤੇ ਲੈਂਡ ਕੀਤੇ ਅਤੇ ਸਿੱਧੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਅਤੇ ਸਿਰੋਪਾਓ ਅਤੇ ਸਰੀ ਸਾਹਿਬ ਦੀ ਬਖਸ਼ਿਸ਼ ਕਰਕੇ ਸਨਮਾਨਤ ਕੀਤਾ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਇਕ ਦਿਨ ਪਟਨਾ ਸਾਹਿਬ ਵਿਖੇ ਰਹਿਣਗੇ।


Related News