ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ, ਵੇਖੋ ਤਸਵੀਰਾਂ

Wednesday, Jan 17, 2024 - 01:32 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ, ਵੇਖੋ ਤਸਵੀਰਾਂ

ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ।

PunjabKesari

ਦੱਸ ਦੇਈਏ ਕਿ ਦੇਸ਼-ਵਿਦੇਸ਼ ਤੋਂ ਆ ਰਹੀਆਂ ਵੱਡੀ ਗਿਣਤੀ ਵਿਚ ਸੰਗਤਾਂ ਆਪਣੇ ਪਰਿਵਾਰ ਨਾਲ ਮਿਲ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰ ਰਹੀਆਂ ਹਨ। ਸੰਘਣੀ ਧੁੰਦ ਅਤੇ ਅੰਤਾਂ ਦੀ ਪੈ ਰਹੀ ਠੰਢ ਦੇ ਬਾਵਜੂਦ ਸੰਗਤਾਂ ਵਲੋਂ ਇਸ ਖ਼ਾਸ ਮੌਕੇ 'ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੁੰਦਾ ਹੈ।

PunjabKesari

PunjabKesari

PunjabKesari


author

rajwinder kaur

Content Editor

Related News