ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Monday, Jan 02, 2023 - 06:54 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਗੋਬਿੰਦਗੜ੍ਹ ਸਥਿਤ ਗੁਰੂਘਰ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ-ਚੌਂਕਾਂ ਤੋਂ ਹੁੰਦਾ ਹੋਇਆਂ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਨਿਕਲਿਆ। 

PunjabKesari

ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਹੋਵੇਗਾ ਸੰਪੂਰਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਸ਼ੁਰੂ ਹੋ ਕੇ ਐੱਸ. ਡੀ. ਕਾਲਜ-ਭਾਰਤ ਸੋਡਾ ਫੈਕਟਰੀ-ਰੇਲਵੇ ਰੋਡ-ਮੰਡੀ ਫੈਟਨਗੰਜ-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ-ਮਿਲਾਪ ਚੌਂਕ-ਫਗਵਾੜਾ ਗੇਟ- ਸ਼ਹੀਦ ਭਗਤ ਸਿੰਘ ਚੌਂਕ-ਪੰਜ ਪੀਰ ਚੌਂਕ-ਖਿੰਗਰਾ ਗੇਟ-ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ-ਮਾਈ ਹੀਰਾ ਗੇਟ-ਭਗਵਾਨ ਵਾਲਮੀਕ ਗੇਟ-ਪਟੇਲ ਚੌਂਕ-ਸਬਜੀ ਮੰਡੀ ਚੌਂਕ-ਜੇਲ੍ਹ ਚੌਂਕ-ਬਸਤੀ ਅੱਡਾ ਚੋਂਕ-ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ)-ਰੈਣਕ ਬਾਜ਼ਾਰ-ਮਿਲਾਪ ਚੌਂਕ ਵੱਲ ਦੀ ਹੁੰਦਿਆਂ ਹੋਇਆਂ ਸ਼ਾਮ ਨੂੰ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿੱਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸੰਗਤਾਂ ਦੀ ਭਾਰੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ ਪੁਲਸ ਕਮਿਸ਼ਨਰੇਟ ਨੇ ਰੂਟ ਪਲਾਨ ਜਾਰੀ ਕੀਤਾ ਹੈ। ਇਹ ਰੂਟ ਪਲਾਨ ਸੋਮਵਾਰ ਸਵੇਰੇ 9 ਵਜੇ ਤੋਂ ਲੈ ਕੇ ਰਾਤ 10 ਵਜੇ ਰਹੇਗਾ। ਚੌਂਕਾਂ ਤੋਂ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ ਤਾਂ ਜੋ ਇਸ ਦੌਰਾਨ ਟ੍ਰੈਫਿਕ ਵਿਵਸਥਾ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲਦੀ ਰਹੇ।

PunjabKesari

ਟ੍ਰੈਫਿਕ ਡਾਇਵਰਸ਼ਨਾਂ
ਮਦਨ ਫਿਲੌਰ ਮਿੱਲ ਚੌਂਕ, ਅਲਾਸਕਾ ਚੌਂਕ, ਟੀ-ਪੁਆਂਇੰਟ ਰੇਲਵੇ ਸਟੇਸ਼ਨ, ਇਕਹਰੀ ਪੁੱਲੀ ਦੋਮੋਰੀਆ ਪੁੱਲ, ਕਿਸ਼ਨਪੁਰਾ ਚੌਂਕ/ਰੇਲਵੇ ਫਾਟਕ, ਦੋਆਬਾ ਚੌਂਕ/ਰੇਲਵੇ ਫਾਟਕ, ਪਟੇਲ ਚੋਂਕ, ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਚਿੱਕ-ਚਿੱਕ ਚੌਂਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਂਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਂਕ, ਸਕਾਈਲਾਰਕ ਚੌਂਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਲਾਂਵਾਲਾ ਚੌਂਕ), ਪਲਾਜਾ ਚੌਂਕ, ਕੰਪਨੀ ਬਾਗ ਚੌਂਕ, ਮਿਲਾਪ ਚੌਂਕ, ਸ਼ਾਸ਼ਤਰੀ ਮਾਰਕੀਟ ਚੌਂਕ

PunjabKesari

ਟ੍ਰੈਫਿਕ ਪੁਲਸ ਵੱਲੋਂ ਵਾਹਨ ਚਾਲਕਾਂ/ਪਬਲਿਕ ਨੂੰ ਅਪੀਲ ਕੀਤੀ ਗਈ ਹੈ 2 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਮੱਦੇਨਜ਼ਰ ਰੱਖਦੇ ਹੋਏ ਨਗਰ ਕੀਰਤਨ ਵਾਲੇ ਉਕਤ ਨਿਰਧਾਰਿਤ ਰੂਟ ਦਾ ਇਸਤੇਮਾਲ ਕਰਨ ਦੀ ਬਜਾਏ ਡਾਇਵਰਸ਼ਨ ਪੁਆਂਇੰਟਾਂ/ਹੋਰ ਬਦਲਵੇਂ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਟ੍ਰੈਫਿਕ ਪੁਲਸ ਦੇ ਹੈਲਪ ਲਾਈਨ ਨੰਬਰ 0181- 2227296 ਪਰ ਸੰਪਰਕ ਕੀਤਾ ਜਾ ਸਕਦਾ ਹੈ। 

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ :  ਨਵੇਂ ਸਾਲ ਦਾ ਜਸ਼ਨ ਮਨਾ ਕੇ ਚਾਈਂ-ਚਾਈਂ ਕਾਲਜ ਜਾ ਰਹੇ ਸਨ ਵਿਦਿਆਰਥੀ, ਵਾਪਰੀ ਅਣਹੋਣੀ ਨੇ 4 ਘਰਾਂ 'ਚ ਪੁਆਏ ਵੈਣ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News