ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ

Sunday, Jan 09, 2022 - 11:38 PM (IST)

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਸੰਪੂਰਨਤਾ ਦੀ ਅਰਦਾਸ ਕੀਤੀ ਗਈ।

PunjabKesari

ਇਹ ਵੀ ਪੜ੍ਹੋ : ਵਿਰੋਧ ਪ੍ਰਦਰਸ਼ਨ ਦੌਰਾਨ 5,800 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ : ਕਜ਼ਾਕਿਸਤਾਨ

ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਇਤਿਹਾਸ ਨਾਲ ਜਾਣੂ ਕਰਵਾਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਵੀ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਇਤਿਹਾਸ ’ਤੇ  ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਵਟ ਕਰਕੇ ਅਤਿ ਸੁੰਦਰ ਬਣਾਇਆ ਗਿਆ ਅਤੇ ਸੰਗਤਾਂ ਦੇ ਬੈਠਣ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤੇ ਗਏ ਸਨ। 

PunjabKesari

ਇਹ ਵੀ ਪੜ੍ਹੋ : ਵੈਕਸੀਨੇਸ਼ਨ ਸਰਟੀਫਿਕੇਟ 'ਤੇ ਨਹੀਂ ਹੋਵੇਗੀ PM ਮੋਦੀ ਦੀ ਤਸਵੀਰ, ਜਾਣੋਂ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News