ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸਬੰਧੀ ਸਜਾਇਆ ਗਿਆ ਨਗਰ ਕੀਰਤਨ

Friday, Feb 04, 2022 - 03:29 PM (IST)

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸਬੰਧੀ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿਸ ਤੋਂ ਬਾਅਦ ਅੱਜ ਸਮਾਪਤੀ ਮੌਕੇ ਇਕ ਬਾਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਭੋਰਾ ਸਾਹਿਬ ਤੋਂ ਗੁਰੂਘਰ ਲਾਹੌਰ ਲਈ ਰਵਾਨਾ ਹੋਇਆ। ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ-ਨਾਲ ਪੰਜ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਹੁੰਦਾ ਹੋਇਆ ਬਾਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਸਿਹਰਾ ਸਾਹਿਬ ਲਈ ਰਵਾਨਾ ਹੋਇਆ।  

PunjabKesari

ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਅਤੇ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਸੰਗਤਾਂ ਮੀਂਹ ਦੇ ਵਿੱਚ 'ਸਤਨਾਮ ਵਾਹਿਗੁਰੂ' ਦਾ ਜਾਪ ਕਰਦੀਆਂ ਹੋਈਆਂ ਬਾਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਸਿਹਰਾ ਸਾਹਿਬ ਪਹਿਲਾ ਪੜਾਅ ਵਿਖੇ ਆਪਣੀਆਂ ਮੋਟਰ ਗੱਡੀਆਂ ਅਤੇ ਪੈਦਲ ਪਹੁੰਚਣਗੀਆਂ, ਜਿਸ ਤੋਂ ਬਾਅਦ ਮੁੜ ਦੂਜੇ ਪੜਾਅ ਲਈ ਗੁਰੂ ਕਾ ਲਾਹੌਰ ਜੋਕਿ ਹਿਮਾਚਲ ਵਿੱਚ ਪੈਂਦਾ ਹੈ, ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।  

PunjabKesari

ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ, ਜਿਸ ਦੇ ਵਿਚ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਦੇ ਲੰਗਰ ਲਗਾਏ ਜਾਂਦੇ ਹਨ। ਖ਼ਾਸ ਗੱਲਬਾਤ ਇਹ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਬਾਬਾ ਸੁੱਚਾ ਸਿੰਘ ਵੱਲੋਂ ਦੇਸੀ ਘਿਓ ਦੇ ਲੰਗਰਾਂ ਅਤੇ ਦੇਸੀ ਘਿਓ ਦੀਆਂ ਮਠਿਆਈਆਂ ਦੇ ਪਕਵਾਨ ਬਣਾਏ ਜਾਂਦੇ ਹਨ, ਜੋਕਿ ਇਹ ਰੀਤ ਕਾਫ਼ੀ ਲੰਬੇ ਅਰਸੇ ਤੋਂ ਚਲਦੀ ਆ ਰਹੀ ਹੈ।  

PunjabKesari

ਸ਼ਿਵਾਲਿਕ ਦੀਆਂ ਮਨਮੋਹਕ ਪਹਾੜੀਆਂ ਦੀ ਗੋਦ ਵਿੱਚ ਵਸਿਆ ਪਿੰਡ ਗੁਰੂ ਕਾ ਲਾਹੌਰ ਜੋਕਿ ਹਿਮਾਚਲ ਅਤੇ ਪੰਜਾਬ ਦੀ ਹੱਦ ਦੇ ਵਿੱਚ ਪੈਂਦਾ ਹੈ, ਵਿਖੇ ਪੂਰੀਆਂ ਰੌਣਕਾਂ ਨਾਲ ਇਹ ਵਿਆਹ ਪੁਰਬ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ।

PunjabKesari

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News