ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਨੇ ਕੀਤਾ ਅਫਸੋਸ ਪ੍ਰਗਟ

05/05/2021 5:03:22 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਣ ਭੇਟ ਹੋਣ ਨੂੰ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ। ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਬਿਜਲੀ ਉਪਕਰਨਾਂ ਦਾ ਮੁਆਇਨਾਂ ਸਮੇਂ-ਸਮੇਂ ਕਰਵਾਉਂਦੀਆਂ ਰਹਿਣ ਤਾਂ ਜੋ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਰਟ ਸਰਕਟ ਕਾਰਨ ਅੱਗ ਲਗਣ ਤੋਂ ਬਚਾਅ ਰਹੇ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਬੀਬੀ ਜਗੀਰ ਕੌਰ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਰਧਾ ਵੱਸ ਬਿਜਲੀ ਲੜੀਆਂ ਆਦਿ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਏ.ਸੀ. ਪੱਖੇ ਆਦਿ ਬਿਜਲੀ ਦੇ ਉਪਕਰਨ ਕਿਸੇ ਸੇਵਾਦਾਰ ਦੀ ਹਾਜ਼ਰੀ ਵਿੱਚ ਚਲਾਈ ਜਾਣ। ਰਾਤ ਸਮੇਂ ਬਿਜਲੀ ਦਾ ਮੁੱਖ ਸਵਿੱਚ ਬੰਦ ਕਰ ਦਿੱਤਾ ਜਾਵੇ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ, ਫਿਰ ਵੀ ਪ੍ਰਬੰਧਕੀ ਅਣਗਹਿਲੀ ਕਾਰਨ ਦੁਖਦਾਈ ਮਾਮਲੇ ਸਾਹਮਣੇ ਆ ਰਹੇ ਹਨ। ਬੀਬੀ ਜਗੀਰ ਕੌਰ ਨੇ ਪ੍ਰਚਾਰਕ ਵਰਗ ਨੂੰ ਅਪੀਲ ਕੀਤੀ ਕਿ ਉਹ ਪ੍ਰਚਾਰ ਦੌਰਾਨ ਸੰਗਤ ਅਤੇ ਪ੍ਰਬੰਧਕਾਂ ਨੂੰ ਸੁਚੇਤ ਕਰਦੇ ਰਹਿਣ। 

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਅੰਦਰ ਜ਼ਿਲ੍ਹਾ ਫਤਿਆਬਾਦ ਦੇ ਪਿੰਡ ਐਹਲੀ ਸਦਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। 

ਪੜ੍ਹੋ ਇਹ ਵੀ ਖਬਰ ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ


rajwinder kaur

Content Editor

Related News