ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ
Saturday, Aug 27, 2022 - 01:45 PM (IST)
ਅੰਮ੍ਰਿਤਸਰ (ਸਰਬਜੀਤ) - ਉਤਰਾਖੰਡ ਦੇ ਸ਼ਹੀਦ ਊਧਮ ਸਿੰਘ ਨਗਰ ਦੇ ਬਲਰਾਮਪੁਰ ਵਿਚ ਜਨਮ ਅਸ਼ਟਮੀ ਦੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਕ ਕੁੜੀ ਵਲੋਂ ਨ੍ਰਿਤ ਕੀਤੇ ਜਾਣ ਅਤੇ ਇਕ ਬੱਚੇ ਨੂੰ ਬਾਲ ਸ੍ਰੀ ਕ੍ਰਿਸ਼ਨ ਦਾ ਰੂਪ ਦੇਣ ’ਤੇ ਗੀਤ ਲਗਾਉਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਕ ਕੁੜੀ ਵੱਲੋਂ ਨ੍ਰਿਤ ਕਰਨ ਅਤੇ ਗੀਤ ਲਗਾਉਣ ਨੂੰ ਲੈ ਕੇ ਪੰਥ ਦਰਦੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਨੀਰਜ ਚੋਪੜਾ ਨੇ ਡਾਇਮੰਡ ਲੀਗ ਜਿੱਤ ਰਚਿਆ ਇਤਿਹਾਸ, ਇਹ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ
ਦੱਸ ਦੇਈਏ ਕਿ ਸੋਸ਼ਲ ਮੀਡੀਆ ’ਤੇ ਚਰਚਿਤ ਇਕ ਵੀਡੀਓ ਵਿਚ ਸਾਫ਼ ਦੇਖਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕੁਝ ਲੋਕ ਬੈਠੇ ਹਨ ਅਤੇ ਗੀਤ ਚੱਲ ਰਿਹਾ ਹੈ। ਇਸ ਗੀਤ ਦੀ ਤਾਲ ’ਤੇ ਇਕ ਨੌਜਵਾਨ ਕੁੜੀ ਨੱਚ ਰਹੀ ਹੈ। ਇਕ ਮਾਸੂਮ ਬੱਚਾ ਬਾਲ ਸ੍ਰੀ ਕ੍ਰਿਸ਼ਨ ਦਾ ਰੂਪ ਧਾਰੀ ਖੜਾ ਹੈ। ਇਹ ਮਾਮਲਾ ਸਾਹਮਣੇ ਆਉਂਦੇ ਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕਰਦੇ ਹੋਏ ਇਸ ਸਾਰੇ ਮਾਮਲੇ ਦੀ ਤੁਰੰਤ ਪੜਤਾਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਤਰਾਖੰਡ ਤੋਂ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿਚ ਗੁਰਦਵਾਰਾ ਕਮੇਟੀ ਤੇ ਕਾਰ ਸੇਵਾ ਵਾਲੇ ਇਕ ਬਾਬੇ ਨੇ ਸੂਬੇ ਦੇ ਮੁੱਖ ਮੰਤਰੀ ਦੀ ਆਮਦ ’ਤੇ ਕੁੜੀਆਂ ਕੋਲੋ ਨ੍ਰਿਤ ਕਰਵਾਇਆ ਸੀ। ਜਨਮ ਅਸ਼ਟਮੀ ਮੌਕੇ ਇਕ ਰਾਗੀ ਜੱਥੇ ਨੇ ਪਿਪਲੀ ਵਾਲੇ ਬਾਬਾ ਸਤਨਾਮ ਸਿੰਘ ਦੇ ਡੇਰੇ ਵਿਚ ਸ਼ਬਦ ਦੇ ਰੂਪ ਵਿਚ ਸ੍ਰੀ ਕ੍ਰਿਸ਼ਨ ਦੀਆਂ ਭੇਟਾਂ ਵੀ ਗਾਇਨ ਕੀਤੀਆਂ ਸਨ। ਉਹ ਮਾਮਲਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ।
ਪੜ੍ਹੋ ਇਹ ਵੀ ਖ਼ਬਰ: SMO ਦੀ ਸਰਕਾਰੀ ਰਿਹਾਇਸ਼ ਬਣੀ ਅਯਾਸ਼ੀ ਦਾ ਅੱਡਾ, ਜੋੜੇ ਦੇ ਕਮਰੇ ’ਚ ਪਾਏ ਜਾਣ ’ਤੇ ਸ਼ੁਰੂ ਹੋਈ ਵਿਭਾਗੀ ਜਾਂਚ