ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ''ਤੇ ਅੰਮ੍ਰਿਤਸਰ ’ਚ ਕੱਢਿਆ ਨਗਰ ਕੀਰਤਨ, ਸੰਗਤਾਂ ਦਾ ਆਇਆ ਹੜ੍ਹ

Sunday, Aug 28, 2022 - 12:30 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ''ਤੇ ਅੰਮ੍ਰਿਤਸਰ ’ਚ ਕੱਢਿਆ ਨਗਰ ਕੀਰਤਨ, ਸੰਗਤਾਂ ਦਾ ਆਇਆ ਹੜ੍ਹ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਕੱਢਿਆ ਗਿਆ।

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ’ਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵਿਖਾਈ ਦੇ ਰਿਹਾ ਹੈ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। 

PunjabKesari

ਵਰਨਣਯੋਗ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ  ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ  ਸੰਪਾਦਨਾ ਕੀਤੀ ਸੀ। ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ। 

PunjabKesari

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਦੀ ਜਗਤ ਵਿੱਚ ਇੱਕ ਵੱਖਰੀ ਪਛਾਣ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਵੀ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਪ੍ਰਕਾਸ਼ ਪੁਰਬ ਦੇ ਇਸ ਖ਼ਾਸ ਮੌਕੇ ’ਤੇ ਜਲੋਅ ਸਾਹਿਬ ਵੀ ਸਜਾਏ ਜਾਣਗੇ ਅਤੇ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। 

PunjabKesari


author

rajwinder kaur

Content Editor

Related News