ਅਲੌਕਿਕ ਨਗਰ ਕੀਰਤਨ ਉਪਰੰਤ ਮਾਛੀਵਾੜਾ ਸਾਹਿਬ ਦਾ ਜੋੜ ਮੇਲ ਸਮਾਪਤ

12/25/2022 5:31:25 PM

ਮਾਛੀਵਾੜਾ ਸਾਹਿਬ (ਟੱਕਰ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਨੂੰ ਸਮਰਪਿਤ ਜੋੜ ਮੇਲ ਅੱਜ ਅਲੌਕਿਕ ਨਗਰ ਕੀਰਤਨ ਉਪਰੰਤ ਸਮਾਪਤ ਹੋ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਵੇਰੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਪੁਲਸ ਮੁਲਾਜ਼ਮਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇਣ ਉਪਰੰਤ ਆਰੰਭ ਹੋਇਆ ਜੋ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਚੁਬਾਰਾ ਸਾਹਿਬ ਅਤੇ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤ ਹੋਇਆ।

PunjabKesari

ਨਗਰ ਕੀਰਤਨ ਵਿਚ ਸੁੰਦਰ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵਲੋਂ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮਹਿੰਦਰ ਸਿੰਘ ਹੁਸੈਨਪੁਰ, ਗੁਰਬਖ਼ਸ ਸਿੰਘ ਖਾਲਸਾ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਮੈਨੇਜਰ ਮਲਕੀਤ ਸਿੰਘ, ਹਲਕਾ ਸਮਰਾਲਾ ਦੇ ਅਕਾਲੀ ਦਲ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਐਡੀਸ਼ਨਲ ਚੀਫ਼ ਸਰਬਦਿਆਲ ਸਿੰਘ ਘਰਿਆਲਾ, ਹਰਜਤਿੰਦਰ ਸਿੰਘ ਪਵਾਤ, ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ ਤੇ ਜਸਵੀਰ ਸਿੰਘ ਢਿੱਲੋਂ ਨੇ ਸਿਰੋਪਾ ਭੇਟ ਕੀਤਾ। 

PunjabKesari

ਇਸ ਨਗਰ ਕੀਰਤਨ ਦੇ ਸਵਾਗਤ ਲਈ ਬਾਜ਼ਾਰ ਵਿਚ ਦੁਕਾਨਦਾਰਾਂ ਵੱਲੋਂ ਜਿੱਥੇ ਸਜਾਵਟੀ ਗੇਟ ਲਗਾਏ ਗਏ ਸਨ, ਉਥੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ। ਨਗਰ ਕੀਰਤਨ ’ਚ ਸ਼ਾਮਲ ਜੁਝਾਰੂ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਮਾਤਾ ਹਰਦੇਈ ਸਤਿਸੰਗ ਸਭਾ ਦੀਆਂ ਸ਼ਰਧਾਲੂ ਔਰਤਾਂ ਵੱਲੋਂ ਵੀ ਨਗਰ ਕੀਰਤਨ ਵਿਚ ਆਪਣੀ ਵਿਸ਼ੇਸ਼ ਹਾਜ਼ਰੀ ਲਗਵਾਈ ਗਈ। ਗਨੀ ਖਾਂ ਨਬੀ ਖਾਂ ਗੇਟ ਨੇੜ ਪੁੱਜਣ ’ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਤੇ ਸ਼ੈਲਰ ਐਸੋ. ਦੇ ਪ੍ਰਧਾਨ ਰੁਪਿੰਦਰ ਸਿੰਘ ਬੈਨੀਪਾਲ ਵਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਵਲੋਂ ਇੰਟਰਨੈਸ਼ਨਲ ਸਿੱਖ ਅਜਾਇਬ ਘਰ ਦੇ ਦਰਸ਼ਨ ਕਰ ਗੁਰੂ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ।

PunjabKesari

ਇਸ ਮੌਕੇ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਟ ਸਾਹਿਬ ਬਾਬਾ ਸਰਵਣ ਸਿੰਘ ਰਸਾਲਦਾਰ, ਐੱਸ.ਪੀ. (ਹੈੱਡਕੁਆਰਟਰ) ਗੁਰਪ੍ਰੀਤ ਕੌਰ ਪੁਰੇਵਾਲ, ਡੀ. ਐੱਸ. ਪੀ ਵਰਿਆਮ ਸਿੰਘ ਸਮਰਾਲਾ, ਡੀ. ਐੱਸ. ਪੀ ਹਰਪਾਲ ਸਿੰਘ ਗਰੇਵਾਲ, ਥਾਣਾ ਮੁਖੀ ਦਵਿੰਦਰਪਾਲ ਸਿੰਘ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਜਥੇਦਾਰ ਮਨਮੋਹਣ ਸਿੰਘ ਖੇੜਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਾਬਕਾ ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਇੰਸਪੈਕਟਰ ਗੁਰਦੇਵ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ, ਅਸ਼ੋਕ ਸੂਦ, ਬਲਜਿੰਦਰ ਸਿੰਘ ਤੂਰ, ਆੜ੍ਹਤੀ ਅਰਵਿੰਦਰਪਾਲ ਸਿੰਘ ਵਿੱਕੀ, ਹਰਜਿੰਦਰ ਸਿੰਘ ਛੌੜੀਆਂ, ਸਾਬਕਾ ਸਰਪੰਚ ਦਲਜੀਤ ਸਿੰਘ ਬੁੱਲੇਵਾਲ, ਮਨਰਾਜ ਸਿੰਘ ਲੁਬਾਣਗੜ੍ਹ, ਜਸਵੀਰ ਸਿੰਘ ਗਿੱਲ, ਬਲਜੀਤ ਸਿੰਘ ਬੁਰਜ, ਅਮਨਦੀਪ ਸਿੰਘ ਤਨੇਜਾ, ਸ਼ੇਰ ਸਿੰਘ ਸ਼ੇਰਾ, ਸਿਮਰਨਜੀਤ ਸਿੰਘ ਗੋਗੀਆ, ਫਲਾਇੰਗ ਇੰਸਪੈਕਟਰ ਸਤਨਾਮ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ, ਖਜਾਨਚੀ ਜਸਵੀਰ ਸਿੰਘ, ਇੰਚਾਰਜ ਪਰਮਿੰਦਰ ਸਿੰਘ ਪੰਮਾ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਭਾਈ ਇਕਨਾਮ ਸਿੰਘ, ਕਥਾਵਾਚਕ ਮਨਜੀਤ ਸਿੰਘ, ਹਜ਼ੂਰੀ ਰਾਗੀ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਬਚਿੱਤਰ ਸਿੰਘ ਪ੍ਰਚਾਰਕ, ਅਨਮੋਲ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ ਵੀ ਮੌਜੂਦ ਸਨ।

 


Gurminder Singh

Content Editor

Related News