ਬੇੜੀ ਜ਼ਰੀਏ ਪਿੰਡ ''ਚੋਂ ਸੁਰੱਖਿਅਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ
Monday, Sep 01, 2025 - 12:10 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਸਰਹੱਦੀ ਇਲਾਕੇ 'ਚ ਹੜ੍ਹ ਆਇਆ ਹੋਇਆ ਹੈ। ਇੱਥੇ ਪਿੰਡ ਢਾਣੀ ਸੁਹਾਵਾ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਰੱਖੇ ਹੋਏ ਸਨ। ਇਨ੍ਹਾਂ ਨੂੰ ਹੁਣ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੀ ਟੀਮ ਵੱਲੋਂ ਚਲਾਈ ਗਈ ਬੇੜੀ ਦੇ ਜ਼ਰੀਏ ਲਿਆਂਦਾ ਜਾ ਰਿਹਾ ਹੈ।
ਸਤਲੁਜ ਨਦੀ ਪਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਪਿੰਡ 'ਚੋਂ ਸੁਰੱਖਿਅਤ ਥਾਂ 'ਤੇ ਲਿਆਂਦੇ ਗਏ ਹਨ। ਇਨ੍ਹਾਂ ਨੂੰ ਅਦਬ-ਸਤਿਕਾਰ ਦੇ ਨਾਲ ਹੜ੍ਹ ਦੇ ਪਾਣੀ ਵਿੱਚੋਂ ਸੁਰੱਖਿਅਤ ਲਿਆ ਕੇ ਫਾਜ਼ਿਲਕਾ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ।