ਐਡਵੋਕੇਟ ਧਾਮੀ ਨੇ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Friday, Apr 18, 2025 - 06:06 PM (IST)

ਐਡਵੋਕੇਟ ਧਾਮੀ ਨੇ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਜੈਤੋ(ਰਘੂਨੰਦਨ ਪਰਾਸ਼ਰ): ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨ੍ਹਾਂ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗੁਰੂ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰਭਾਲ ਪ੍ਰਬੰਧਕਾਂ ਤੇ ਸੰਗਤਾਂ ਦੀ ਜ਼ਿੰਮੇਵਾਰੀ  ਹੈ। ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਫਲਾਈਓਵਰ 'ਤੋਂ ਕਾਗਜ਼ ਵਾਂਗ ਉੱਡਦੀ ਹੇਠਾਂ ਡਿੱਗੀ ਕਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗੁਰਦੁਆਰਾ ਸਾਹਿਬ ਬਣੇ ਹਨ, ਪਰੰਤੂ ਸਾਂਭ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਸਾਹਿਬ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪ੍ਰਬੰਧ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂਝੇ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰਾਂ ਲਈ ਪਹਿਰੇਦਾਰੀ ਵਾਸਤੇ ਸੁਹਿਰਦ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦੁੱਖ ਨਾ ਸਹਿਣਾ ਪਵੇ। 

ਇਹ ਵੀ ਪੜ੍ਹੋ- ਪੰਜਾਬ 'ਚ ਪੈ ਗਏ ਗੜ੍ਹੇ

ਐਡਵੋਕੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਦੀ ਅਗਵਾਈ ਹੇਠ ਇੱਕ ਟੀਮ ਭੇਜੀ ਗਈ ਸੀ। ਜਿਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਰਦੁਆਰਾ ਸ੍ਰੀ ਮਾਹਿਲਪੁਰ ਸ਼ਹੀਦਾਂ ਲੱਧੇਵਾਲ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਇਹ ਸਰੂਪ ਉਨ੍ਹਾਂ ਚਿਰ ਨਹੀਂ ਦਿੱਤੇ ਜਾਣਗੇ ਜਿਨ੍ਹਾਂ ਚਿਰ ਪ੍ਰਬੰਧ ਸਹੀ ਨਹੀਂ ਹੁੰਦੇ। ਉਨ੍ਹਾਂ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News