ਸੂਬੇ ''ਚ ਫਿਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (ਵੀਡੀਓ)

03/05/2017 7:35:27 PM

ਮੋਹਾਲੀ : ਸੂਬੇ ''ਚ ਇਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਦੇ ਗੁਰੂ ਘਰ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਫਟੇ ਹੋਏ ਮਿਲੇ। ਕਿਸੇ ਵਿਅਕਤੀ ਨੇ ਪਹਿਲਾਂ ਪਿੰਡ ''ਚ ਬਣੀ ਮਜ਼ਾਰ ਉਪਰ ਗੰਦਗੀ ਫੈਲਾਈ ਅਤੇ ਬਾਅਦ ਵਿਚ ਗੁਰਦੁਆਰਾ ਸਾਹਿਬ ''ਚ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਨੌਜਵਾਨ ਪਰਨੀਤ ਸਿੰਘ ਗੁਰਦੁਆਰਾ ਸਾਹਿਬ ''ਚ ਆਇਆ।
ਘਟਨਾ ਤੋਂ ਬਾਅਦ ਪੁਲਸ ਮੌਕੇ ''ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ''ਚ ਰੋਸ ਦੀ ਲਹਿਰ ਹੈ ਤੇ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।


Gurminder Singh

Content Editor

Related News