ਜਗਰਾਓਂ : ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ (ਵੀਡੀਓ)

Wednesday, Sep 04, 2019 - 06:26 PM (IST)

ਜਗਰਾਓਂ (ਸੁੱਖ ਜਗਰਾਓਂ) : ਪਿੰਡ ਸ਼ੇਰਪੁਰਾ ਖੁਰਦ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਲੱਗੇ ਏ. ਸੀ. 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਸੁੱਖ ਆਸਣ 'ਚ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਤੋਂ ਵੱਧ ਸਰੂਪ ਅਗਨ ਭੇਟ ਹੋ ਗਏ। ਘਟਨਾ ਸਵੇਰੇ 9 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਅੱਗ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਗਈ। ਅੱਗ ਦੇਖਣ ਤੋਂ ਬਾਅਦ ਲੋਕਾਂ ਨੇ ਰੌਲਾ ਪਾ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਗੁਰਦੁਆਰਾ ਸਾਹਿਬ ਦੇ ਬਾਹਰ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ 'ਤੇ ਪਹੁੰਚੀ ਅੱਗ ਬੁਝਾਊ ਦਸਤੇ ਦੀ ਟੀਮ ਨੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ। 

PunjabKesari

ਇਸ ਦੁਖਦ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਤੋਂ ਵੱਧ ਪਾਵਨ ਸਰੂਪ ਅਗਨ ਭੇਟ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸੁੱਖ ਆਸਣ ਵਾਲੇ ਕਮਰੇ ਵਿਚ ਲੱਗੇ ਏ. ਸੀ. 'ਚ ਹੋਏ ਸ਼ਾਰਟ ਸਰਕਟ ਕਾਰਨ ਲੱਗੀ ਹੈ।


author

Gurminder Singh

Content Editor

Related News