ਹੋਰ ਭਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਮਨ ਜਾਰੀ ਕਰਨ ਦਾ ਮਾਮਲਾ

Sunday, Sep 20, 2015 - 06:16 PM (IST)

ਬਨੂੜ (ਗੁਰਪਾਲ)- ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸੰਮਨ ਜਾਰੀ ਕੀਤੇ ਜਾਣ ਕਾਰਨ ਇਲਾਕੇ ਦੀ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਬਾਬਾ ਦਿਲਬਾਗ ਸਿੰਘ ਬਾਘਾ ਤੇ ਸੰਤ ਬਾਬਾ ਕਰਮ ਸਿੰਘ ਬਨੂੜ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਫੈਸਲਾ ਦਿੱਤਾ ਹੋਇਆ ਹੈ ਕਿ ਕਿਸੇ ਵੀ ਅਦਾਲਤ ਵਿਚ ਸਿੱਧੇ ਤੌਰ ''ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਪੇਸ਼ ਜਾਂ ਸੰਪਨ ਨਹੀਂ ਜਾਰੀ ਕੀਤਾ ਜਾ ਸਕਦਾ।
ਉੁਨ੍ਹਾਂ ਕਿਹਾ ਕਿ ਜਿਸ ਵਿਅਕਤੀ ਵਲੋਂ ਇਹ ਕੇਸ ਦਾਇਰ ਕੀਤਾ ਗਿਆ ਹੈ, ਇਹ ਕਿਸੇ ਸਾਜਿਸ਼ ਦਾ ਨਤੀਜਾ ਵੀ ਹੋ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਮਨ ਜਾਰੀ ਕਰਨ ਦੇ ਮਾਮਲੇ ''ਚ ਸਾਰੀ ਸਿੱਖ ਸੰਗਤ ਨੇ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ ਤੇ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਹੈ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

Content Editor

Related News