ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
Thursday, Feb 25, 2021 - 02:25 PM (IST)
ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਬੜੇ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ।
ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ
23 ਫਰਵਰੀ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਕੀਤੀ ਗਈ। ਉਪਰੰਤ ਕੀਰਤਨ ਦਰਬਾਰ ਸਜਾਏ ਗਏ ਅਤੇ ਹੁਕਮਨਾਮਾ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ ਜੀ ਵੱਲੋਂ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਇਸ ਤੋਂ ਬਾਅਦ ਕੀਰਤਨ ਦਰਬਾਰ ਵੀ ਸਜਾਏ ਗਏ, ਜਿਸ ਦੇ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਜ਼ੂਰੀ ਰਾਗੀ ਉਸ ਨੇ ਸੰਗਤ ਨੂੰ ਕੀਰਤਨ ਸਰਬਣ ਕਰਵਾਇਆ।
ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ
ਇਸ ਮੌਕੇ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਜੀਵਨ ਉਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤ ਨੂੰ ਇਤਿਹਾਸ ਉਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਜਨਮ ਸਥਾਨ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਗੁਰੂ ਕੇ ਘਰ ਅਰਥਾਤ ਬਾਬਾ ਗੁਰਦਿੱਤਾ ਜੀ ਵਿਖੇ ਹੋਇਆ ਅਤੇ ਛੇਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਗੁਰੂ ਹਰ ਰਾਇ ਸਾਹਿਬ ਜੀ ਦੇ ਦਾਦਾ ਜੀ ਸਨ।ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਇਤਿਹਾਸ ਨਾਲ ਜੁੜੇ ਕਈ ਗੁਰੂਘਰ ਹਨ।
ਇਹ ਵੀ ਪੜ੍ਹੋ : ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ
ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ