550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਫ੍ਰੀ ਬਸ ਸੇਵਾ ਸ਼ੁਰੂ ਕਰਨ ਦਾ ਐਲਾਨ

Tuesday, Nov 27, 2018 - 06:50 PM (IST)

550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਫ੍ਰੀ ਬਸ ਸੇਵਾ ਸ਼ੁਰੂ ਕਰਨ ਦਾ ਐਲਾਨ

ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਸੰਗਤਾਂ ਨੂੰ ਕਰਵਾਉਣਗੇ ਗੁਰੂਧਾਮਾਂ ਦੇ ਫ੍ਰੀ ਦਰਸ਼ਨ

ਸੁਨਾਮ, ਊਧਮ ਸਿੰਘ ਵਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅਕਾਲੀ ਦਲ ਦੇ ਬੁਲਾਰੇ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਵੱਡਾ ਫੈਸਲਾ ਲੈਂਦੇ ਹੋਏ ਸੁਨਾਮ ਤੋਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰ ਮਹੀਨੇ ਮੁਫਤ ਬਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਪੱਤਰਕਾਰਾਂ ਨੂੰ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸੰਗਤ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਸਥਾਨਾਂ ਦੇ ਦੀਦਾਰ ਕਰਨਾ ਚਾਹੁੰਦੀ ਹੈ ਪਰ ਕਿਸੇ ਮਜਬੂਰੀ ਕਾਰਨ ਸੰਗਤ ਜਾ ਨਹੀਂ ਸਕਦੀ। ਇਸ ਲਈ ਉਨ੍ਹਾਂ ਵਲੋਂ ਫ੍ਰੀ ਲਗਜਰੀ ਬਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜੋ ਵੱਖ-ਵੱਖ ਗੁਰਦੁਆਰਿਆਂ ਦੇ ਸੰਗਤ ਨੂੰ ਦਰਸ਼ਨ ਕਰਵਾਏਗੀ ਅਤੇ ਨਾਲ ਗੁਰਦੁਆਰਾ ਸਾਹਿਬ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗਾ। 
ਵਿਨਰਜੀਤ ਨੇ ਦੱਸਿਆ ਕਿ ਇਸ ਬਸ ਵਿਚ ਸੰਗਤ ਨੂੰ ਲੰਗਰ ਵੀ ਛਕਾਇਆ ਜਾਵੇਗਾ। ਇਹ ਬਸ ਉਕਤ ਗੁਰਦੁਆਰਾ ਸਾਹਿਬ ਵਿਚ ਬਾਬੇ ਨਾਨਕ ਦੇ 13 ਰੁਪਏ ਦੀ ਅਰਦਾਸ ਕਰਕੇ ਸਵੇਰੇ 5 ਵਜੇ ਗੁਰੂਧਾਮਾ ਦੇ ਦਰਸ਼ਨਾਂ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਦੇ ਚਾਹਵਾਨ ਸੰਗਤ ਉਨ੍ਹਾਂ ਨਾਲ ਜਾਂ ਗੁਰਦੁਆਰਾ ਇਮਲੀ ਸਾਹਿਬ ਦੀ ਕਮੇਟੀ ਨਾਲ ਸੰਪਰਕ ਕਰ ਸਕਦੀ ਹੈ।


Related News