ਸੁਲਤਾਨਪੁਰ ਲੋਧੀ ''ਚ ਪ੍ਰਕਾਸ਼ ਪੁਰਬ ਕਾਰਨ ਸਕੂਲਾਂ ''ਚ 15 ਤੱਕ ਛੁੱਟੀਆਂ ਦਾ ਐਲਾਨ
Tuesday, Nov 05, 2019 - 10:38 AM (IST)

ਸੁਲਤਾਨਪੁਰ ਲੋਧੀ/ਕਪੂਰਥਲਾ (ਧੀਰ, ਸੋਢੀ, ਮਹਾਜਨ)— ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸਬ ਡਿਵੀਜ਼ਨ ਦੀ ਹਦੂਦ ਅੰਦਰ ਆਉਂਦੇ ਸਾਰੇ ਪ੍ਰਾਇਮਰੀ ਸਕੂਲਾਂ 'ਚ 4 ਤੋਂ ਲੈ ਕੇ 15 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਭਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤਕ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ ਸਕੂਲਾਂ 'ਚ ਛੁੱਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।