ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਪ੍ਰਕਾਸ਼ ਸਿੰਘ ਬਾਦਲ
Tuesday, Nov 12, 2019 - 06:33 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਿਆ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਅਤੇ ਬੀਬੀ ਜਗੀਰ ਕਰ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।