''ਬਾਬੇ ਨਾਨਕ'' ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਕੀਰਤਪੁਰ ਸਾਹਿਬ ''ਚ ਕਰਵਾਇਆ ਗਿਆ ਕੀਰਤਨ ਦਰਬਾਰ

Monday, Nov 30, 2020 - 03:59 PM (IST)

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)— ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 55ਵੇਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੇ ਹੀ ਸ਼ਰਧਾ ਅਤੇ ਸਤਿਕਾਰ ਪੂਰਵਕ ਮਨਾਇਆ ਗਿਆ।

PunjabKesari
ਇਸ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੇ ਵਿਚ ਪੰਥ ਦੇ ਮਹਾਨ ਕੀਰਤਨੀਏ ਜਥੇ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ।  

PunjabKesari
ਇਸ ਮੌਕੇ ਦਰਬਾਰ ਸਾਹਿਬ ਤੋਂ ਕੀਰਤਨੀ ਭਾਈ ਸਾਹਿਬ ਭਾਈ ਸੰਦੀਪ ਸਿੰਘ ਭਾਈ ਜਸਵਿੰਦਰਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ, ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਜੀ ਨੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੇ ਚਾਨਣਾ ਪਾਇਆ।  

PunjabKesari
ਜ਼ਿਕਰਯੋਗ ਹੈ ਕੀ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਉਦਾਸੀਆਂ ਸਮੇਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਏ ਸਨ, ਜਿੱਥੇ ਇਸ ਸਮੇਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸੁਸ਼ੋਭਿਤ ਹੈ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਹਰਦੇਵ ਸਿੰਘ ਹੈਪੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ੍ਰੀ ਆਨੰਦਪੁਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਅਗਜੈਕਟਿਵ ਕਮੇਟੀ ਮੈਂਬਰ   ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਅਤੇ ਦਰਬਾਰ ਸਭ ਤੋਂ ਮਹਾਨ ਕੀਰਤਨੀਏ ਨੇ ਹਾਜ਼ਰੀ ਭਰੀ।


shivani attri

Content Editor

Related News