ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਹੋ-ਜਲਾਲ ਨਾਲ ਸਜਾਇਆ ਗਿਆ ਨਗਰ ਕੀਰਤਨ

Monday, Nov 27, 2023 - 01:41 PM (IST)

ਕਰਤਾਰਪੁਰ (ਸਾਹਨੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ‘ਸਤਿਗੁਰੁ ਨਾਨਕ ਪ੍ਰਗਟਿਆ, ਮਿਟੀ ਧੁੰਦ ਜੱਗ ਚਾਣਨ ਹੋਆ’ ਦਾ ਸੰਦੇਸ਼ ਦਿੰਦਿਆਂ ਐਤਵਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਕਰਤਾਰਪੁਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਧਾਰਮਿਕ ਸਭਾ ਸੋਸਾਇਟੀਆਂ, ਸਮਾਜਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁ. ਸ੍ਰੀ ਥੰਮ੍ਹ ਜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ’ਚ ਸੁਭਾਇਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ।

PunjabKesari

ਇਸ ਤੋਂ ਪਹਿਲਾ ਗੁ. ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ। ਉਪਰੰਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹਜ਼ੂਰੀ ਰਾਗੀ ਗੁ. ਥੰਮ੍ਹ ਜੀ ਸਾਹਿਬ ਵੱਲੋਂ ਕੀਤੀ ਗਈ। ਸਾਰੇ ਰਸਤੇ ’ਚ ਵੱਖ-ਵੱਖ ਬਾਜ਼ਾਰਾਂ ’ਚ ਸ਼ਰਧਾਲੂ ਸੰਗਤਾਂ ਵੱਲੋਂ ਵੱਡੇ ਸੁਆਗਤੀ ਗੇਟ 'ਤੇ ਜਾਲ ਲਾਏ ਗਏ ਅਤੇ ਫੁੱਲਾ ਦੀ ਵਰਖਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ। ਇਸ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀ. ਸੈ. ਸਕੂਲ, ਮਾਤਾ ਗੁਜਰੀ ਖਾਲਸਾ ਕਾਲਜ ਸਰਕਾਰੀ ਸੀਨੀ. ਸੈਕੰਡਰੀ ਸਕੂਲ, ਮਾਤਾ ਗੁਜਰੀ ਖਾਲਸਾ ਕਾਲਜ ਆਦਿ ਦੇ ਵਿਦਿਆਰਥੀਆਂ ਨੇ ਬੈਂਡ ਪਾਰਟੀ ਸਮੇਤ ਆਪਣੀ ਹਾਜ਼ਰੀ ਲਗਵਾਈ। ਰਸਤੇ ’ਚ ਸ਼ਰਧਾਲੂਆਂ ਨੇ ਵੱਖ-ਵੱਖ ਤਰ੍ਹਾਂ ਦੇ ਪਦਾਰਥਾਂ ਦੇ ਲੰਗਰ ਲਾਏ ਗਏ।

ਇਹ ਵੀ ਪੜ੍ਹੋ : ਗੁ. ਸ੍ਰੀ ਬੇਰ ਸਾਹਿਬ 'ਚ ਅੱਜ ਰਾਤ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਹੋਵੇਗੀ ਫੁੱਲਾਂ ਦੀ ਵਰਖਾ

PunjabKesari

ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਰਣਜੀਤ ਸਿੰਘ ਕਾਹਲੋਂ ਨੇ ਨਗਰ ਕੀਰਤਨ ’ਚ ਸਹਿਯੋਗ ਦੇਣ ਵਾਲੀਆਂ ਸਭਾ ਸੋਸਾਇਟੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕੀਤਾ ਤੇ ਸਿਰਪਾਓ ਬਖਸ਼ਿਸ਼ ਕੀਤੇ। ਇਸ ਦੌਰਾਨ ਖਾਲਸਾਈ ਖੇਡ ਗੱਤਕੇ ਦੇ ਸਿੰਘਾਂ ਨੇ ਜੌਹਰ ਵੀ ਵਿਖਾਏ। ਜੈਕਾਰਿਆਂ ’ਚ ਇਹ ਨਗਰ ਕੀਰਤਨ ਗੁ. ਸ੍ਰੀ ਥੰਮ੍ਹ ਜੀ ਸਾਹਿਬ ਜੀ ਤੋਂ ਆਰੰਭ ਹੋ ਕੇ ਮੇਨ ਬਾਜ਼ਾਰ, ਬਾਰਾਂਦਰੀ ਬਾਜ਼ਾਰ, ਜੀ. ਟੀ. ਰੋਡ, ਫਰਨੀਚਰ ਬਾਜ਼ਾਰ, ਕਮੇਟੀ ਬਾਜ਼ਾਰ, ਗਊਸ਼ਾਲਾ ਤੋਂ ਹੁੰਦਾ ਹੋਇਆ ਗੁ. ਸ੍ਰੀ ਥੰਮ੍ਹ ਜੀ ਸਾਹਿਬ ਜੀ ਵਿਖੇ ਸਮਾਪਤ ਹੋਇਆ। ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਹਰਪ੍ਰੀਤ ਕੌਰ ਨੇ ਵੀ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਸ਼੍ਰੋਅਦ ਦੇ ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਬਲਵਿੰਦਰ ਸਿੰਘ ਤਿੰਮੋਵਾਲ, ਜਗਰੂਪ ਸਿੰਘ ਚੌਹਲਾ, ਐਡ. ਬਲਵਿੰਦਰ ਕੁਮਾਰ, ਵਰੁਣ ਬਾਵਾ, ਜਸਵਿੰਦਰ ਸਿੰਘ ਬਬਲਾ, ਹਰਵਿੰਦਰ ਸਿੰਘ ਬਾਬਾ, ਸਾਬਕਾ ਚੇਅਰਮੈਨ ਰਾਜ ਕੁਮਾਰ ਅਰੋੜਾ, ਹਰਵਿੰਦਰ ਸਿੰਘ ਰਿੰਕੂ, ਤੇਜਪਾਲ ਤੇਜੀ, ਕੌਂਸਲਰ ਮਨਜਿੰਦਰ ਕੌਰ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਬਲਵਿੰਦਰ ਕੌਰ, ਸੁਨੀਤਾ ਰਾਣੀ, ਗੁਰਦੀਪ ਸਿੰਘ ਮਿੰਟੂ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼: ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੇ ਮਨੁੱਖਤਾ ਨੂੰ ਬਖ਼ਸ਼ਿਆ ਨਵਾਂ ਜੀਵਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News