ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਜਾਏ ਗਏ ਸੁੰਦਰ ਜਲੋਅ ਸਾਹਿਬ
Friday, Nov 15, 2024 - 11:53 AM (IST)
ਅੰਮ੍ਰਿਤਸਰ (ਬਿਊਰੋ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਹੁੰਚੇ CM ਮਾਨ
ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ। ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਹ ਵੀ ਪੜ੍ਹੋ- 20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸੁੰਦਰ ਜਲੋਅ ਸਜਾਏ ਗਏ। ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨ ਦਾ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8