ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ ਦਿੰਦੀ ਇਹ ਵੀਡੀਓ

Monday, Feb 02, 2026 - 12:30 PM (IST)

ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ ਦਿੰਦੀ ਇਹ ਵੀਡੀਓ

ਜਲੰਧਰ (ਵੈੱਬ ਡੈਸਕ)- ਬੱਚਿਆਂ ਦੀ ਦੁਨੀਆ 'ਚ ਪਿੰਕੂ ਟੀ. ਵੀ. ਨੇ ਆਪਣੀ ਇਕ ਵੱਖਰੀ ਹੀ ਥਾਂ ਬਣਾ ਲਈ ਹੈ। ਹੁਣ ਪਿੰਕੂ ਟੀ. ਵੀ. ਦੇ ਇਕ ਵੀਡੀਓ ਰਾਹੀਂ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਆਦਤਾਂ ਅਪਣਾਉਣ ਦਾ ਅਹਿਮ ਸੰਦੇਸ਼ ਦਿੱਤਾ ਗਿਆ ਹੈ।  ਪਿੰਕੂ ਟੀ. ਵੀ. (Pinkoo Tv) ਵੱਲੋਂ ਜਾਰੀ ਕੀਤੀ ਗਈ ਇਕ ਵੀਡੀਓ ਰਾਹੀਂ ਬੱਚਿਆਂ ਅਤੇ ਮਨੁੱਖਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ ਹੈ। ਇਸ 'ਚ ਗੁਰੂ ਸਾਹਿਬ ਦੇ ਤਿੰਨ ਮੁੱਖ ਸਿਧਾਂਤਾਂ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਜੀਵਨ ਵਿੱਚ ਅਪਣਾਉਣ ਦਾ ਹੋਕਾ ਦਿੱਤਾ ਗਿਆ ਹੈ।

ਮਿਹਨਤ ਅਤੇ ਇਮਾਨਦਾਰੀ ਦੀ ਕਿਰਤ
ਪਿੰਕੂ ਟੀਵੀ ਵੱਲੋਂ ਜਾਰੀ ਕੀਤੀ ਗਈ ਵੀਡੀਓ 'ਚ ਗੁਰੂ ਜੀ ਦੇ ਬਚਨਾਂ ਅਨੁਸਾਰ ਹੱਥੀਂ ਕਿਰਤ ਕਰਨ ਅਤੇ ਨੇਕ ਕਮਾਈ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਵੀਡੀਓ ਵਿਚ ਦੱਸਿਆ ਗਿਆ ਹੈ ਕਿ ਸਾਨੂੰ ਸਿਰਫ਼ ਮਿਹਨਤ ਦੀ ਰੋਟੀ ਖਾਣੀ ਚਾਹੀਦੀ ਹੈ। ਜੀਵਨ 'ਚ ਕਿਸੇ ਵੀ ਤਰ੍ਹਾਂ ਦੀ ਚੁਸਤ-ਚਲਾਕੀ ਜਾਂ ਧੋਖੇਬਾਜ਼ੀ ਤੋਂ ਦੂਰ ਰਹਿਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ

ਸੱਚ ਅਤੇ ਨਾਮ ਦੀ ਮਹਿਮਾ
ਪ੍ਰਭੂ ਦੀ ਬੰਦਗੀ ਅਤੇ ਸੱਚਾਈ ਦੇ ਮਾਰਗ ਬਾਰੇ ਦੱਸਿਆ ਗਿਆ ਹੈ ਕਿ ਮਨੁੱਖ ਨੂੰ ਸਵੇਰੇ ਜਲਦੀ ਉੱਠ ਕੇ ਨਾਮ ਜਪਣਾ ਚਾਹੀਦਾ ਹੈ, ਕਿਉਂਕਿ ਨਾਮ ਜਪਣ ਨਾਲ ਹੀ ਚਿਹਰਿਆਂ 'ਤੇ ਰੌਣਕ ਅਤੇ ਚਮਕ ਆਉਂਦੀ ਹੈ। ਹਮੇਸ਼ਾ ਸੱਚ ਬੋਲਣ ਦੀ ਸਿੱਖਿਆ ਦਿੱਤੀ ਗਈ ਹੈ। ਮੁਸੀਬਤ ਦੇ ਸਮੇਂ ਕਦੇ ਵੀ ਡੋਲਣਾ ਨਹੀਂ ਚਾਹੀਦਾ ਅਤੇ ਜੇਕਰ ਕਦੇ ਮਨ ਘਬਰਾਵੇ ਤਾਂ ਰੱਬ ਦਾ ਨਾਮ ਲੈਣ ਨਾਲ ਹੌਸਲਾ ਮਿਲਦਾ ਹੈ। ਸਮਾਜਿਕ ਸਾਂਝ ਵਧਾਉਣ ਲਈ ਗੁਰੂ ਜੀ ਦੇ "ਵੰਡ ਛਕੋ" ਦੇ ਸਿਧਾਂਤ ਨੂੰ ਅਹਿਮ ਦੱਸਿਆ ਗਿਆ ਹੈ। ਵੀਡੀਓ ਰਾਹੀਂ ਦੱਸਿਆ ਗਿਆ ਹੈ ਕਿ ਜੋ ਵੀ ਰੱਬ ਨੇ ਦਿੱਤਾ ਹੈ, ਉਸ ਨੂੰ ਸਭ ਨਾਲ ਰਲ ਕੇ ਵੰਡ ਕੇ ਛਕਣਾ ਚਾਹੀਦਾ ਹੈ, ਜਿਸ ਨਾਲ ਆਪਸੀ ਸਾਂਝ ਵਧਦੀ ਹੈ। ਕਦੇ ਵੀ ਕਿਸੇ ਦੀ ਬੁਰਾਈ ਨਹੀਂ ਕਰਨੀ ਚਾਹੀਦੀ ਅਤੇ ਸਦਾ ਸਭ ਦਾ ਭਲਾ ਕਰਨਾ ਚਾਹੀਦਾ ਹੈ। ਇਹ ਸਿੱਖਿਆਵਾਂ ਸਾਨੂੰ ਜੀਵਨ ਦੀਆਂ ਮੁਸ਼ਕਿਲਾਂ ਵਿੱਚ ਅਡੋਲ ਰਹਿਣ ਅਤੇ ਇਕ ਨੇਕ ਇਨਸਾਨ ਬਣਨ ਵਿੱਚ ਮਦਦ ਕਰਦੀਆਂ ਹਨ। 

PunjabKesari

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

PunjabKesari

ਇਹ ਵੀ ਪੜ੍ਹੋ: PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ ਸੇਵਾ ਸ਼ਲਾਘਾਯੋਗ

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ।  ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿੱਚ ਹੈ।

PunjabKesari

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News