'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

11/28/2020 11:09:28 PM

ਅੰਮ੍ਰਿਤਸਰ (ਦੀਪਕ ਸ਼ਰਮਾ)— ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ 'ਤੇ ਚੌਰ ਸਾਹਿਬ ਦੀ ਸੇਵਾ ਨਿਭਾਈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਜਸ ਉਚਾਰਨ ਕਰਦੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਦੋਵੇਂ ਮੁਲਜ਼ਮਾਂ ਬਾਰੇ ਅਹਿਮ ਤੱਥ ਆਏ ਸਾਹਮਣੇ

ਨਗਰ ਕੀਰਤਨ ਦੇ ਰਸਤੇ 'ਚ ਸੰਗਤਾਂ ਨੇ ਚਾਹ, ਮਠਿਆਈਆਂ, ਫਰੂਟ ਆਦਿ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ. ਪਲਵਿੰਦਰ ਸਿੰਘ ਚਿੱਟਾ ਸਮੇਤ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ

ਇਥੇ ਦੱਸ ਦੇਈਏ ਕਿ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਵੱਖ-ਵੱਖ ਸ਼ਹਿਰਾਂ 'ਚੋਂ ਵਿਸ਼ਾਲ ਨਗਰ ਕੀਰਤਨ ਨਿਕਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ:  ਸੰਗਰੂਰ 'ਚ ਖ਼ੌਫ਼ਨਾਕ ਵਾਰਦਾਤ, ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ

shivani attri

This news is Content Editor shivani attri