ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਝਲਕੀਆਂ ਨੂੰ ਦੇਖਣ ਪੁੱਜਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

Saturday, Oct 26, 2019 - 12:23 PM (IST)

ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਝਲਕੀਆਂ ਨੂੰ ਦੇਖਣ ਪੁੱਜਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

ਕਪੂਰਥਲਾ (ਮਹਾਜਨ)— ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਊਂਡ ਵਿਖੇ ਰੌਸ਼ਨੀ ਅਤੇ ਆਵਾਜ਼ 'ਤੇ ਆਧਾਰਿਤ ਪ੍ਰੋਗਰਾਮ ਦੇ ਆਖਰੀ ਦਿਨ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ।

PunjabKesari

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਲੱਖਣ ਪ੍ਰੋਗਰਾਮ ਮੌਕੇ ਅਤਿ-ਆਧੁਨਿਕ ਤਕਨੀਕਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਵਿਸ਼ਵਵਿਆਪੀ ਸੰਦੇਸ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ, ਸ਼ਾਂਤੀ, ਦਇਆ ਅਤੇ ਮਾਨਵਤਾ ਦੀ ਸੇਵਾ ਦਾ ਪ੍ਰਚਾਰ ਕੀਤਾ ਗਿਆ।

PunjabKesari

ਇਸ ਯਾਦਗਾਰ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੂਰਾ ਕਪੂਰਥਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਤੋਂ ਸੇਧ ਲੈ ਕੇ ਰੂਹਾਨੀ ਰੰਗ 'ਚ ਰੰਗਿਆ ਗਿਆ।

PunjabKesari

45 ਮਿੰਟ ਦੇ ਪ੍ਰੋਗਰਾਮ ਰਾਹੀਂ ਅਤਿ-ਆਧੁਨਿਕ ਤਕਨੀਕਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ 'ਤੇ ਜੋ ਝਾਤ ਪਾਈ ਗਈ। ਕ੍ਰਿਏਟਿਵ ਸਾਊਂਡ ਟਰੈਕ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਨੂੰ ਲੇਜ਼ਰ ਤਕਨੀਕ ਰਾਹੀਂ ਬਹੁਤ ਹੀ ਸੁੰਦਰ ਤਰੀਕੇ ਨਾਲ ਪੇਸ਼ ਕੀਤਾ ਗਿਆ। ਰੌਸ਼ਨੀ ਅਤੇ ਆਵਾਜ਼ 'ਤੇ ਆਧਾਰਿਤ ਇਸ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਮਾਜ ਪ੍ਰਤੀ ਵਿਸ਼ਵਿਆਪੀ ਸੰਦੇਸ਼ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪ੍ਰਚਾਰਿਆ ਗਿਆ। 

PunjabKesari

ਪ੍ਰੋਗਰਾਮ ਦੌਰਾਨ ਅਹਿੰਸਾ, ਸ਼ਾਂਤੀ, ਸੰਪਰਦਾਇਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਦੇ ਸੰਦੇਸ਼ ਨੂੰ ਸੰਦੀਵੀ ਰੂਪ ਵਿਚ ਰੂਪਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਬਾਰੇ ਵੀ ਦਰਸ਼ਕਾਂ ਨੂੰ ਸੁਚਾਰੂ ਢੰਗ ਨਾਲ ਜਾਣੂੰ ਕਰਵਾਇਆ ਗਿਆ।

PunjabKesari


author

shivani attri

Content Editor

Related News