4 ਨਵੰਬਰ ਨੂੰ ਜਲੰਧਰ ''ਚ ਨਗਰ ਕੀਰਤਨ ਵਾਲੇ ਰੂਟ ''ਤੇ ਮੀਟ, ਸ਼ਰਾਬ ਦੀ ਵਿਕਰੀ ''ਤੇ ਰੋਕ

Sunday, Nov 03, 2019 - 12:09 PM (IST)

4 ਨਵੰਬਰ ਨੂੰ ਜਲੰਧਰ ''ਚ ਨਗਰ ਕੀਰਤਨ ਵਾਲੇ ਰੂਟ ''ਤੇ ਮੀਟ, ਸ਼ਰਾਬ ਦੀ ਵਿਕਰੀ ''ਤੇ ਰੋਕ

ਜਲੰਧਰ (ਜਤਿੰਦਰ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਕੱਲ੍ਹ ਯਾਨੀ ਕਿ 4 ਨਵੰਬਰ ਨੂੰ ਜਲੰਧਰ 'ਚ ਪਹੁੰਚਣ ਵਾਲਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਵੱਲੋਂ ਸ਼ਹਿਰ 'ਚ ਨਗਰ ਕੀਰਤਨ ਵਾਲੇ ਰੂਟ 'ਤੇ ਮੀਟ, ਆਂਡਾ, ਤੰਬਾਕੂ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਨਿਯਮਾਂ ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੀਰਤਨ ਦੇ ਰੂਟਾਂ 'ਤੇ ਮੀਟ, ਆਂਡਾ, ਤੰਬਾਕੂ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।

ਦੱਸਣਯੋਗ ਹੈ ਕਿ ਕੱਲ੍ਹ ਜਲੰਧਰ ਪਹੁੰਚਣ ਵਾਲੇ ਕੌਮਾਂਤਰੀ ਨਗਰ ਕੀਰਤਨ ਨੂੰ ਗੈਰ ਸਰਕਾਰੀ ਅਤੇ ਸਰਕਾਰੀ ਸਕੂਲਾਂ, ਕਾਲਜਾਂ 'ਚ ਛੁੱਟੀ ਐਲਾਨ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਆ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਸੀ ਅਤੇ ਇਹ ਨਗਰ ਕੀਰਤਨ 4 ਨਵੰਬਰ ਨੂੰ ਜਲੰਧਰ ਪਹੁੰਚ ਰਿਹਾ ਹੈ, ਜੋਕਿ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।


author

shivani attri

Content Editor

Related News