550ਵੇਂ ਪ੍ਰਕਾਸ਼ ਪੁਰਬ ਸਬੰਧੀ ਕਪੂਰਥਲਾ ਪੁਲਸ ਵੱਲੋਂ ਵਿਸ਼ੇਸ਼ ਰੋਡ ਮੈਪ ਜਾਰੀ

Sunday, Nov 03, 2019 - 01:51 PM (IST)

550ਵੇਂ ਪ੍ਰਕਾਸ਼ ਪੁਰਬ ਸਬੰਧੀ ਕਪੂਰਥਲਾ ਪੁਲਸ ਵੱਲੋਂ ਵਿਸ਼ੇਸ਼ ਰੋਡ ਮੈਪ ਜਾਰੀ

ਕਪੂਰਥਲਾ (ਭੂਸ਼ਣ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਦੇਖਦੇ ਹੋਏ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕਪੂਰਥਲਾ ਪੁਲਸ ਨੇ ਇਕ ਰੋਡ ਮੈਪ ਤਿਆਰ ਕੀਤਾ ਹੈ। ਜਿਸ ਦੇ ਆਧਾਰ 'ਤੇ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੇ ਵਾਹਨਾਂ, ਬੱਸਾਂ ਅਤੇ ਈ-ਰਿਕਸ਼ਾ ਨੂੰ ਲੈ ਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਕਪੂਰਥਲਾ ਪੁਲਸ ਨੇ ਸੁਲਤਾਨਪੁਰ ਲੋਧੀ 'ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇਕ ਨਕਸ਼ਾ ਤਿਆਰ ਕੀਤਾ ਹੈ, ਜੋ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਆਉਣ ਵਾਲੇ ਟ੍ਰੈਫਿਕ ਮਾਰਗਾਂ ਦੀ ਜਾਣਕਾਰੀ ਦੇਵੇਗਾ ਅਤੇ ਇਸ ਨਕਸ਼ੇ ਦੀ ਮਦਦ ਨਾਲ ਲੋਕਾਂ ਨੂੰ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ਅਤੇ ਸੰਪਰਕ ਮਾਰਗਾਂ ਦੀ ਜਾਣਕਾਰੀ ਮਿਲੇਗੀ।

PunjabKesari

ਉਥੇ ਹੀ ਪੁਲਸ ਵੱਲੋਂ ਜਾਰੀ ਇਕ ਨਕਸ਼ੇ 'ਚ ਵਾਹਨ ਖੜ੍ਹੇ ਕਰਨ ਲਈ ਬਣਾਈ ਗਈ ਪਾਰਕਿੰਗ, ਮੁਫਤ ਬੱਸਾਂ ਅਤੇ ਈ-ਰਿਕਸ਼ਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ, ਤਾਂ ਕਿ ਟ੍ਰੈਫਿਕ ਸਬੰਧੀ ਕੋਈ ਵੀ ਸਮੱਸਿਆ ਸਾਹਮਣੇ ਨਾ ਆਵੇ। ਉਥੇ ਹੀ ਕਪੂਰਥਲਾ ਪੁਲਸ ਨੇ ਇਸ ਵਿਸ਼ਾਲ ਧਾਰਮਕ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵੱਡੀ ਗਿਣਤੀ 'ਚ ਟ੍ਰੈਫਿਕ ਪੁਲਸ ਦੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਹੈ, ਤਾਂ ਕਿ ਪੂਰੇ ਪ੍ਰੋਗਰਾਮ ਵਿਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਏ। ਇਸ ਸਬੰਧ 'ਚ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਨੇ ਕਿਹਾ ਕਿ ਇਸ ਪੂਰੇ ਪ੍ਰੋਗਰਾਮ ਦੌਰਾਨ ਟ੍ਰੈਫਿਕ ਪ੍ਰਣਾਲੀ ਨੂੰ ਚੁਸਤ-ਦਰੁਸਤ ਬਣਾਉਣ ਲਈ ਕਾਫ਼ੀ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ, ਤਾਂਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।


author

shivani attri

Content Editor

Related News