'ਬਾਬੇ ਨਾਨਕ' ਦੇ ਰੰਗ 'ਚ ਰੰਗਿਆ ਜਲੰਧਰ, 'ਗੂੰਜੇ ਬੋਲੇ ਸੋ ਨਿਹਾਲ ਦੇ ਜੈਕਾਰ' (ਤਸਵੀਰਾਂ)

11/12/2019 6:41:14 PM

ਜਲੰਧਰ— ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਸੁਲਤਾਨਪੁਰ ਲੋਧੀ 'ਚ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ, ਉਥੇ ਹੀ ਜਲੰਧਰ 'ਚ ਵੀ ਬੜੀ ਧੂਮ ਧਾਮ ਨਾਲ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਲੰਧਰ ਦੇ ਗੁਰਦੁਆਰਾ ਸ੍ਰੀ ਤੇਗ ਬਹਾਦੁਰ ਸਾਹਿਬ ਸੈਂਟਰਲ ਟਾਊਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਗੁਰਦੁਆਰਾ ਨੌਵੀ ਪਾਤਸ਼ਾਹੀ ਦੁਖ ਨਿਵਾਰਣ ਸਾਹਿਬ, ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਗੁਰਦੁਆਰਾ ਸ੍ਰੀ ਸਿੰਘ ਸਭਾ ਬਾਜ਼ਾਰ ਸ਼ੇਖਾਂ, ਬਸਤੀ ਸ਼ੇਖ ਸਮੇਤ ਸ਼ਹਿਰ ਦੇ ਹੋਰਾਂ ਗੁਰਦੁਆਰਿਆਂ 'ਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। 

PunjabKesari
ਇਸ ਮੌਕੇ ਸੰਗਤਾਂ ਲਈ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਦੀ ਸਜਾਵਟ ਫੁੱਲਾਂ ਅਤੇ ਲਾਈਟਾਂ ਨਾਲ ਕੀਤੀ ਗਈ। ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਸਮੇਤ ਹੋਰ ਨੇਤਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।

PunjabKesari

ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋ ਰਹੇ ਹਨ।


shivani attri

Content Editor

Related News