ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ''ਚ ਪੁੱਜੇ ਰਾਸ਼ਟਰਪਤੀ

Tuesday, Nov 12, 2019 - 06:34 PM (IST)

ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ''ਚ ਪੁੱਜੇ ਰਾਸ਼ਟਰਪਤੀ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ 'ਚ ਕਰਵਾਏ ਜਾ ਰਹੇ ਸਮਾਗਮ 'ਚ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਰਕਾਰੀ ਪੰਡਾਲ 'ਚ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਪੰਜਾਬ ਦੇ ਰਾਜਪਾਲ ਬੀ. ਪੀ. ਸਿੰਘ ਬਦਨੌਰ ਆਦਿ ਵੀ ਸਨ। ਜਿਨ੍ਹਾਂ ਦਾ ਸਰਕਾਰੀ ਪੰਡਾਲ 'ਚ ਪੁੱਜਣ ਤੇ ਕੈਪਟਨ ਅਮਰਿੰਦਰ ਸਿੰਘ ਤੇ ਮਹਾਂਰਾਣੀ ਪ੍ਰਨੀਤ ਕੌਰ ਤੋਂ ਇਲਾਵਾ ਹੋਰ ਮੰਤਰੀਆਂ ਤੇ ਵਿਧਾਇਕਾਂ ਨੇ ਸਨਮਾਨ ਕੀਤਾ। ਇਸ ਸਮੇਂ ਸ੍ਰੀ ਸਹਿਜਪਾਠ ਸਾਹਿਬ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ। ਉਪਰੰਤ ਗ੍ਰੰਥੀ ਨੇ ਹੁਕਮਨਾਮਾ ਸਰਵਣ ਕਰਵਾਇਆ। 

PunjabKesari
ਰਾਸ਼ਟਰਪਤੀ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਉਪਰੰਤ ਪਹਿਲਾਂ ਸਰਕਾਰ ਵਲੋਂ ਕਰਵਾਏ ਗਏ ਮੁੱਖ ਸਮਾਗਮ 'ਚ ਭਾਗ ਲੈਣ ਲਈ ਪਹੁੰਚੇ ਸਨ ਜਿਸ ਤੋਂ ਬਾਅਦ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਮੁੱਖ ਸਮਾਗਮ 'ਚ ਭਾਗ ਲੈਣ ਲਈ ਪਹੁੰਚੇ।

PunjabKesari

ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਸਮੇਤ ਸਾਰੇ ਆਗੂਆਂ ਨੇ ਅਰਦਾਸ 'ਚ ਖੜ੍ਹੇ ਹੋ ਕੇ ਸ਼ਮੂਲੀਅਤ ਕੀਤੀ ਤੇ ਹੁਕਮਨਾਮਾ ਸਰਵਣ ਕੀਤਾ। ਉਪਰੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਸਮੂਹ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।


author

Gurminder Singh

Content Editor

Related News