ਭਾਸ਼ਣ ਦਿੰਦਿਆਂ ਬਾਦਲ ਭੁੱਲੇ ਜਥੇਦਾਰ ਦਾ ਨਾਂ
Tuesday, Nov 12, 2019 - 06:42 PM (IST)

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਐੱਸ. ਜੀ. ਪੀ. ਸੀ. ਵਲੋਂ ਲਗਾਈ ਗਈ ਸਟੇਜ 'ਤੇ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਹੀ ਭੁੱਲ ਗਏ। ਦਰਅਸਲ ਬਾਦਲ ਨੂੰ ਜਦੋਂ ਸਟੇਜ 'ਤੇ ਸੰਬੋਧਨ ਕਰਨ ਦਾ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਗਿਆਨੀ ਹਰਚਰਨ ਸਿੰਘ ਬੋਲ ਦਿੱਤਾ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਧਾਰਮਿਕ ਸਟੇਜ 'ਤੇ ਹੋਈ ਇਸ ਗਲਤੀ ਨੂੰ ਜੇਕਰ ਉਮਰ ਦਾ ਤਕਾਜ਼ਾ ਆਖ ਲਿਆ ਜਾਵੇ ਤਾਂ ਗਲਤ ਨਹੀਂ ਹੋਵੇਗਾ। ਪੰਜਾਬ ਦੀ ਸਿਆਸਤ ਵਿਚ ਬਾਬਾ ਬੌਹੜ ਕਹਾਉਂਦੇ 92 ਸਾਲਾ ਪ੍ਰਕਾਸ਼ ਸਿੰਘ ਬਾਦਲ ਇਕ ਸੂਝਵਾਨ ਲੀਡਰ ਵਜੋਂ ਜਾਣੇ ਜਾਂਦੇ ਹਨ ਅਤੇ ਸ਼ਾਇਦ ਹੀ ਕੋਈ ਮੌਕਾ ਅਜਿਹਾ ਹੋਵੇਗਾ ਜਦੋਂ ਉਨ੍ਹਾਂ ਦੀ ਜ਼ੁਬਾਨ ਫਿਸਲੀ ਹੋਵੇ।