''ਬਾਬਾ ਨਾਨਕ'' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

Saturday, Nov 21, 2026 - 07:44 PM (IST)

''ਬਾਬਾ ਨਾਨਕ'' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

ਜਲੰਧਰ (ਵੈੱਬ ਡੈਸਕ, ਸੋਨੂੰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਜਲੰਧਰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਇਆ ਅਤੇ ਐੱਸ. ਡੀ. ਕਾਲਜ, ਭਾਰਤ ਸੋਢਾ ਫ਼ੈਕਟਰੀ, ਰੇਲਵੇ ਰੋਡ, ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ, ਲਵ-ਕੁਸ਼ ਚੌਕ (ਮਿਲਾਪ ਚੌਕ), ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ, ਖਿੰਗਰਾਂ ਗੇਟ, ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ, ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ), ਰੈਣਕ ਬਾਜ਼ਾਰ, ਲਵ-ਕੁਸ਼ ਚੌਕ (ਮਿਲਾਪ ਚੌਕ) ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਪਹੁੰਚ ਕੇ ਸਮਾਪਤ ਹੋਵੇਗਾ। 

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ

PunjabKesari

ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੋਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੋਹਕ ਪਾਲਕੀ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਗਏ ਸਨ ਜਦਕਿ ਨਗਰ ਕੀਰਤਨ ਦੇ ਦੌਰਾਨ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਸਮੂਹ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਸ਼ਬਦ ਕੀਰਤਨ ਕਰਦੇ ਹੋਏ ਗੁਰੂ ਸਾਹਿਬ ਜੀ ਦੀ ਉਪਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ।  

PunjabKesari

ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ

ਸੰਗਤਾਂ ’ਚ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸਮੂਹ ਸੰਸਥਾਵਾਂ ਦੇ ਮੈਂਬਰ ਪੱਬਾਂ ਭਾਰ ਹੋ ਕੇ ਨਗਰ ਕੀਰਤਨ ਦੀ ਸਫ਼ਲਤਾ ਲਈ ਇੰਤਜ਼ਾਮ ਕਰਨ ’ਚ ਲੱਗੇ ਹੋਏ ਸਨ। ਵਿਸ਼ਾਲ ਨਗਰ ਕੀਰਤਨ ਵਿਚ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਇਸੇ ਸਬੰਧ ਵਿਚ ਅੱਜ ਰਾਤ ਦੇ 10 ਵਜੇ ਤੱਕ ਰਸਤੇ ਵੀ ਡਾਇਵਰਟ ਕੀਤੇ ਗਏ ਹਨ।  ਸ਼ਹਿਰ ਵਿਚ ਸੁਰੱਖਿਆ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ ਲਈ ਟਰੈਫ਼ਿਕ ਪੁਲਸ ਨੇ 21 ਥਾਵਾਂ ਤੋਂ ਟਰੈਫ਼ਿਕ ਡਾਇਵਰਟ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਪੁਲਸ ਨੇ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਹੈ।

ਮਦਨ ਫਲੋਰ ਮਿੱਲ ਚੌਕ 'ਚ ਪੁਲਸ ਨੇ ਦਿੱਤੀ ਸਲਾਮੀ
ਨਗਰ ਕੀਰਤਨ ਦੇ ਮਦਨ ਫਲੋਰ ਮਿੱਲ ਚੌਕ ਵਿਖੇ ਪਹੁੰਚਣ 'ਤੇ ਬੇਹੱਦ ਅਲੌਕਿਕ ਦ੍ਰਿਸ਼ ਵੇਖਣ ਨੂੰ ਮਿਲਿਆ। ਇਸ ਦੌਰਾਨ ਸਿੱਖ ਨੌਜਵਾਨਾਂ ਅਤੇ ਗੱਤਕਾ ਪਾਰਟੀਆਂ ਵੱਲੋਂ ਸ਼ਹਿਰ ਦੇ ਚੌਰਾਹਿਆਂ ‘ਤੇ ਤਲਵਾਰਬਾਜ਼ੀ ਅਤੇ ਰਵਾਇਤੀ ਸ਼ਸਤਰ ਵਿੱਦਿਆ ਦੇ ਸ਼ਾਨਦਾਰ ਕਰਤੱਬਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੀਆਂ ਟੁਕੜੀਆਂ ਨੇ ਪਰੇਡ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ। ਪੁਲਿਸ ਜਵਾਨਾਂ ਨੇ ਪੂਰੇ ਅਨੁਸ਼ਾਸਨ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ। ਸਮੁੱਚੇ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ।
 

PunjabKesari

ਇਹ ਵੀ ਪੜ੍ਹੋ: 557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ

ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦੇ ਰੂਟ ਅਤੇ ਧਾਰਮਿਕ ਸਮਾਗਮ ਸਥਾਨਾਂ ਦੇ ਆਲੇ-ਦੁਆਲੇ 21 ਨਵੰਬਰ, ਸ਼ਨੀਵਾਰ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਲਾਗੂ ਕੀਤੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੇ ਇੱਕ ਹੋਰ ਹੁਕਮ ਅਨੁਸਾਰ, ਨਗਰ ਕੀਰਤਨ ਵਾਲੇ ਦਿਨ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ (ਸਟਾਫ਼ ਸਮੇਤ) ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

PunjabKesari

ਡਾਇਵਰਸ਼ਨ ਪੁਆਇੰਟਸ
-ਮਦਨ ਫ਼ਲੋਰ ਮਿੱਲ ਚੌਕ
-ਅਲਾਸਕਾ ਚੌਕ
-ਟੀ-ਪੁਆਇੰਟ ਰੇਲਵੇ ਸਟੇਸ਼ਨ
-ਇਕਹਿਰੀ ਪੁਲੀ ਦੋਮੋਰੀਆ ਪੁਲ
-ਕਿਸ਼ਨਪੁਰਾ ਚੌਕ/ਰੇਲਵੇ ਫਾਟਕ
-ਦੋਆਬਾ ਚੌਕ/ਰੇਲਵੇ ਫਾਟਕ
-ਪਟੇਲ ਚੌਕ
-ਵਰਕਸ਼ਾਪ ਚੌਕ
-ਕਪੂਰਥਲਾ ਚੌਕ
-ਚਿਕ-ਚਿਕ ਚੌਕ
-ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਮੋੜ
-ਫੁੱਟਬਾਲ ਚੌਕ
-ਟੀ-ਪੁਆਇੰਟ ਸ਼ਕਤੀ ਨਗਰ
-ਡਾ. ਭੀਮ ਰਾਓ ਅੰਬੇਡਕਰ ਚੌਕ (ਨਕੋਦਰ ਚੌਕ)
-ਸਕਾਈਲਾਰਕ ਚੌਕ
-ਪ੍ਰੀਤ ਹੋਟਲ ਮੋੜ
-ਮਖ਼ਦੂਮਪੁਰਾ ਗਲੀ (ਫੁੱਲਾਂਵਾਲਾ ਚੌਕ)
-ਪਲਾਜ਼ਾ ਚੌਕ
-ਸ਼੍ਰੀ ਰਾਮ ਚੌਕ (ਕੰਪਨੀ ਬਾਗ਼ ਚੌਕ)
-ਲਵ-ਕੁਸ਼ ਚੌਕ (ਮਿਲਾਪ ਚੌਕ)
-ਸ਼ਾਸਤਰੀ ਮਾਰਕੀਟ ਚੌਕ

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News