550ਵੇਂ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪਛਾਣ ਦੇਣ ਲਈ ਪੰਜਾਬ ਸਰਕਾਰ ਨੇ ਗਰਾਊਂਡ ਜ਼ੀਰੋ ''ਤੇ ਕੀਤਾ ਕੰਮ ਸ਼ੁਰੂ
Sunday, Oct 28, 2018 - 10:59 AM (IST)

ਸੁਲਤਾਨਪੁਰ ਲੋਧੀ (ਸਨਦੀਪ ਓਬਰਾਏ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪਛਾਣ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਗਰਾਊਂਡ ਜ਼ੀਰੋ 'ਤੇ ਜਾ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਸੁਲਤਾਨਪੁਰ ਲੋਧੀ 'ਚ ਇਕ ਹਾਈ ਪਾਵਰ ਮੀਟਿੰਗ ਆਯੋਜਿਤ ਕੀਤੀ ਅਤੇ ਇਸ 'ਚ ਸ਼ਤਾਬਦੀ ਸਮਾਰੋਹ ਸਬੰਧੀ ਕਰ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਮੌਕੇ 'ਤੇ ਹੀ ਕੁਝ ਫਾਈਲਾਂ ਨੂੰ ਕਲੀਅਰ ਕਰਕੇ ਕੰਮ ਸ਼ੁਰੂ ਕਰਨ ਦਾ ਆਦੇਸ਼ ਦਿੱਤਾ। ਇਸ ਮੌਕੇ ਪ੍ਰਧਾਨ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਸਮਾਰੋਹ ਲਈ ਸਾਰੇ ਕੰਮਾਂ ਨੂੰ ਗਤੀ ਪ੍ਰਧਾਨ ਕੀਤੀ ਜਾ ਰਹੀ ਹੈ ਅਤੇ ਇਸ ਦੇ ਲਈ ਸਰਕਾਰ ਨੇ ਸਾਰੇ ਜ਼ਰੂਰੀ ਫੰਡ ਉਪਲੱਬਧ ਕਰਵਾ ਦਿੱਤੇ ਹਨ ਅਤੇ ਫੰਡ ਦੀ ਕਮੀ ਦੇ ਚਲਦਿਆਂ ਕੋਈ ਕੰਮ ਨਹੀਂ ਰੁਕੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਰੋਹ ਨੂੰ ਇਕ ਇਤਿਹਾਸਕ ਯਾਦਗਾਰ ਦੇ ਰੂਪ 'ਚ ਬਣਾਉਣਾ ਚਾਹੁੰਦੇ ਹਨ। ਇਸ ਦੇ ਚਲਦਿਆਂ ਪੰਜਾਬ ਦੇ ਵੱਖ-ਵੱਖ ਉਨ੍ਹਾਂ 41 ਪਿੰਡਾਂ ਦੀ ਚੋਣ ਕੀਤੀ ਗਈ ਹੈ ਜੋ ਕਿ ਇਤਿਹਾਸਕ ਰੂਪ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਜੁੜੇ ਹਨ, ਉਥੇ ਪ੍ਰਕਾਸ਼ ਪੁਰਬ ਦੇ ਸਮਾਰੋਹ ਨੂੰ ਵਿਸ਼ੇਸ਼ ਰੂਪ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਸਾਰੇ ਉੱਚ ਅਧਿਕਾਰੀਆਂ ਨੇ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਅਤੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ 'ਚ ਵੀ ਮੱਥਾ ਟੇਕਿਆ। ਇਸ ਮੌਕੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਬਾਰੇ ਦੱਸਦੇ ਹੋਏ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੀ ਪ੍ਰਧਾਨਗੀ ਕਰਨੇਗੇ ਅਤੇ ਇਸ ਦਿਨ ਸੁਲਤਾਨਪੁਰ ਲੋਧੀ 'ਚ ਸੜਕਾਂ ਨਵੀਆਂ, ਬੱਸ ਸਟੈਂਡ ਵੱਖ-ਵੱਖ ਪੁਲਾਂ ਸਮੇਤ ਕਾਲਜਾਂ ਦੇ ਨੀਂਹ ਪੱਥਰ ਰੱਖਣਗੇ।